ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਮਾਨਸਾ ਨੇ ਵੋਟਰ ਸੂਚੀਆਂ ਦੀ ਸੁਧਾਈ ਅਤੇ
ਅਪੰਗ ਵਿਅਕਤੀਆਂ ਦੀ ਵੱਧ ਤੋਂ ਵੱਧ ਵੋਟਰ ਰਜਿਸਟਰੇਸ਼ਨ ਅਤੇ ਚੋਣਾਂ ਸਮੇਂ ਉਹਨਾਂ ਦੀ ਭਾਗੇਦਾਰੀ ਯਕੀਨੀ ਬਣਾਉਣ ਲਈ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਅਪੰਗ ਵਿਅਕਤੀਆਂ ਲਈ ਬਣਾਈ ਗਈ ਜ਼ਿਲ੍ਹਾ ਪੱਧਰੀ ਨਿਗਰਾਨ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਉਨ੍ਹਾਂ ਸਮੂਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵੇ/ਇਤਰਾਜਾਂ ਦਾ ਨਿਪਟਾਰਾ ਕਰਨ ਤੋਂ ਪਹਿਲਾਂ ਬੂਥ ਵਾਰ ਚੈਕ ਲਿਸਟਾਂ ਸਬੰਧਤ ਬੂਥ ਲੈਵਲ ਅਫਸਰਾਂ ਤੋਂ ਚੈਕ ਕਰਵਾ ਲਈਆਂ ਜਾਣ।ਦਾਅਵੇ/ਇਤਰਾਜਾਂ ਦਾ ਨਿਪਟਾਰਾ ਮਿਤੀ 30 ਨਵੰਬਰ ਤੱਕ ਕਰਨਾ ਯਕੀਨੀ ਬਣਾਇਆ ਜਾਵੇ ।
ਉਨ੍ਹਾਂ ਅਪੰਗ ਵਿਅਕਤੀਆਂ ਲਈ ਬਣਾਈ ਗਈ ਜ਼ਿਲ੍ਹਾ ਪੱਧਰੀ ਨਿਗਰਾਨ ਕਮੇਟੀ ਦੇ ਮੈਂਬਰਾਂ ਨੂੰ ਅਪੰਗ ਵਿਅਕਤੀਆਂ ਦੀ ਰਜਿਸਟਰੇਸ਼ਨ ਅਤੇ ਉਹਨਾਂ ਦੀ ਚੋਣਾਂ ਵਿੱਚ ਭਾਗੇਦਾਰੀ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਲਈ ਕਿਹਾ।ਕੁਸ਼ਟ ਆਸ਼ਰਮ ਮਾਨਸਾ ਵਿਖੇ 23 ਅਕਤੂਬਰ ਨੂੰ, ਦਫ਼ਤਰ ਨਗਰ ਪੰਚਾਇਤ ਸਰਦੂਲਗੜ੍ਹ ਵਿਖੇ 25 ਅਕਤੂਬਰ ਅਤੇ ਪਿੰਗਲਵਾੜਾ, ਬੁਢਲਾਡਾ ਵਿਖੇ 26 ਅਕਤੂਬਰ ਨੂੰ ਅਪੰਗ ਵਿਅਕਤੀਆਂ ਦੀ ਰਜਿਸਟਰੇਸ਼ਨ ਲਈ ਸਪੈਸ਼ਲ ਕੈਂਪ ਲਗਾਏ ਜਾਣਗੇ ।
ਜ਼ਿਲ੍ਹਾ ਚੋਣ ਅਫਸਰ ਵਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਤੇ ਸੈਕਟਰੀ ਰੈਡ ਕਰਾਸ ਸੋਸਾਇਟੀ, ਮਾਨਸਾ ਨੂੰ ਅਪੰਗ ਵਿਅਕਤੀਆਂ ਦੀਆਂ ਲਿਸਟਾਂ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨੂੰ ਭੇਜਣ ਲਈ ਹਦਾਇਤ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ, ਐਸ.ਡੀ.ਐਮ ਬੁਢਲਾਡਾ ਆਦਿਤਿਆ ਡਚਲਵਾਲ, ਐਸ.ਡੀ.ਐਮ ਸਰਦੂਲਗੜ੍ਹ ਲਤੀਫ਼ ਅਹਿਮਦ, ਤਹਿਸੀਲਦਾਰ (ਚੋਣਾਂ) ਗੁਰਚਰਨ ਸਿੰਘ ਅਤੇ ਜ਼ਿਲ੍ਹਾ ਪੱਧਰੀ ਨਿਗਰਾਨ ਕਮੇਟੀ ਦੇ ਮੈਂਬਰ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media