ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਅੱਜ ਐਸ.ਡ. ਕੰਨਿਆ ਮਹਾਂਵਿਦਿਆਲਾ ਦੇ
ਐਨ.ਐਸ.ਐਸ (ਨੈਸ਼ਨਲ ਸਰਵਿਸ ਸਕੀਮ) ਵਿੰਗ ਦੀਆਂ ਵਿਦਿਆਰਥਣਾਂ ਵੱਲੋਂ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋ ਰੋਕਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਪ੍ਰਤੀ ਲੋਕਾਂ ਨੂੰ ਸੁਚੇਤ ਕਰਦੀ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਪਲਾਸਟਿਕ ਦੇ ਲਿਫ਼ਾਫੇ ਵਰਤਣ ਉਪਰੰਤ ਸੜਕਾਂ ਅਤੇ ਹੋਰ ਖਾਲੀ ਥਾਵਾਂ ਉੱਤੇ ਸੁੱਟਣ ਤੇ ਰੋਕ ਲਗਾਉਣੀ ਹੋਵੇਗੀ।ਉਨ੍ਹਾਂ ਕਿਹਾ ਕਿ ਪਲਾਸਟਿਕ ਗਲਣਸ਼ੀਲ ਨਾ ਹੋਣ ਕਰਕੇ ਪ੍ਰਦੂਸ਼ਣ ਦਾ ਕਾਰਨ ਬਣਦਾ ਹੈ ਅਤੇ ਪਸ਼ੂ ਇਸ ਨੂੰ ਖਾ ਕੇ ਕਈ ਤਰਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਨਵੰਬਰ ਮਹੀਨੇ ਤੋਂ ਜ਼ਿਲ੍ਹੇ ਵਿੱਚ ਪਲਸਾਟਿਕ ਦੇ ਲਿਫ਼ਾਫ਼ਿਆਂ ਦੀ ਥਾਂ ਗਲਣਯੋਗ ਲਿਫ਼ਾਫ਼ੇ ਵਰਤਣ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਪ੍ਰਿੰਸੀਪਲ ਜਗਮੋਹਨੀ ਗਾਬਾ ਨੇ ਦੱਸਿਆ ਕਿ ਪਲਾਸਟਿਕ ਦੇ ਵਿਰੋਧ ਵਿਚ ਇਹ ਰੈਲੀ ਕਾਲਜ ਤੋਂ ਲੈ ਕੇ ਰੇਲਵੇ ਫਾਟਕ ਤੱਕ ਕੱਢੀ ਗਈ। ਰੈਲੀ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਵਲੋਂ ਆਪਣੇ ਹੱਥਾਂ ਨਾਲ ਪੁਰਾਣੇ ਕੱਪੜਿਆਂ ਤੋਂ ਤਿਆਰ ਕੀਤੇ ਗਏ 500 ਦੇ ਕਰੀਬ ਲਿਫ਼ਾਫੇ ਆਮ ਲੋਕਾਂ ਵਿਚ ਵੰਡੇ ਗਏ ਅਤੇ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫੇ ਨਾ ਵਰਤਣ ਲਈ ਪ੍ਰੇਰਿਆ ਗਿਆ।ਲੈਕਚਰਾਰ ਬਿਕਰਮਜੀਤ ਸਿੰਘ ਸਾਧੂਵਾਲਾ ਨੇ ਸੰਬੋਧਨ ਕੀਤਾ ਅਤੇ ਰਿਟਾਇਰ ਸੁਪਰਡੈਂਟ ਸਤਨਾਮ ਚੰਦ ਦੁਆਰਾ ਇਕ ਸਵੈਚਲਿਤ ਕਵਿਤਾ ਦਾ ਗਾਇਨ ਵੀ ਕੀਤਾ ਗਿਆ।ਇਸ ਮੌਕੇ ਐਨ.ਐਸ.ਐਸ ਦੇ ਪ੍ਰੋਗਰਾਮ ਅਫ਼ਸਰ ਪਰਮਿੰਦਰ ਕੌਰ, ਬਲਜੀਤ ਕੌਰ, ਕਾਲਜ ਮੈਨੇਜ਼ਮੈਂਟ ਪ੍ਰਧਾਨ ਅਮ੍ਰਿਤਪਾਲ ਗੋਇਲ, ਸੈਕਟਰੀ ਬਲਰਾਮ ਸ਼ਰਮਾ, ਕੈਸ਼ੀਅਰ ਹੇਮ ਰਾਜ, ਸੁਰਿੰਦਰ ਗੁਪਤਾ, ਹੁਕਮ ਚੰਦ, ਵਿਜੈ ਕੁਮਾਰ, ਪ੍ਰਧਾਨ ਨਗਰ ਕੌਂਸਰ ਮਨਦੀਪ ਗੋਰਾ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media