Friday, September 25, 2026

ਜਿਲ੍ਹਾ ਪੱਧਰੀ ਜੁਡੋ ਖੇਡ `ਚ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਭੀਖੀ, 19 ਅਕਤੂਬਰ (ਕਮਲ ਜਿੰਦਲ) ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਹੋਈਆਂ ਜਿਲਾ ਪੱਧਰੀ ਵਿਭਾਗੀ ਖੇਡਾਂ ਵਿਚੋਂ ਸਰਕਾਰੀ ਸੈਕੰਡਰੀ ਸਕੂਲ (ਲੜਕੇ) PPN2110201814ਭੀਖੀ (ਮਾਨਸਾ) ਦੇ ਵਿਦਿਆਰਥੀਆਂ ਵੱਲੋਂ ਜੁਡੋ ਖੇਡ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ।ਇਸ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-14 ਗਰੁੱਪ ਵਿੱਚ ਭਾਗ ਲਿਆ ਜਿਸ ਵਿੱਚੋਂ ਜਸ਼ਨਦੀਪ ਸਿੰਘ ਨੇ ਪਹਿਲਾ ਸਥਾਨ, ਬੱਬੂ ਸਿੰਘ ਨੇ ਦੁਜਾ ਅਤੇ ਹਰਜਿੰਦਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸ ਪ੍ਰਾਪਤੀ ਲਈ ਪ੍ਰਿੰਸੀਪਲ ਡਾ. ਰੁਪੇਸ਼ ਦੀਵਾਨ ਨੇ ਸਵੇਰ ਦੀ ਸਭਾ ਵਿੱਚ ਇਹਨਾਂ ਵਿਦਿਆਰਥੀਆਂ ਦਾ ਸਨਮਾਨ ਕੀਤਾ ਅਤੇ ਇਹਨਾਂ ਵਿਦਿਆਰਥੀਆਂ ਦੇ ਕੋਚ ਨੂੰ ਵਧਾਈ ਦਿੱਤੀ।ਇਸ ਮੌਕੇ ਪ੍ਰਿੰਸੀਪਲ ਸਹਿਬ ਨੇ ਸਮੂਹ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਹਤਾ ਦੱਸਦੇ ਹੋਏ ਕਿਹਾ ਕਿ ਖੇਡਾਂ ਦਾ ਸਾਡੇ ਸਰੀਰ ਨੂੰ ਰਿਸ਼ਟ-ਪੁਸ਼ਟ ਰੱਖਣ ਵਿੱਚ ਅਹਿਮ ਰੋਲ ਹੈ ਅਤੇ ਸਾਨੂੰ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ।
ਇਸ ਮੌਕੇ ਨਿਰਮਲ ਸਿੰਘ ਚੇਅਰਮੈਨ ਸਕੂਲ ਕਮੇਟੀ, ਮੈਬਰ ਸਕੂਲ ਸਟਾਫ ਮੈਬਰ ਨਾਇਬ ਸਿੰਘ, ਜਸਬੀਰ ਸਿੰਘ ਮੱਤੀ, ਯਾਦਵਿੰਦਰ ਸਿੰਘ, ਰਜਿੰਦਰਪਾਲ ਸਿੰਘ, ਸ਼੍ਰੀਮਤੀ ਮੀਨੂੰ ਗਰਗ, ਮਨੋਜ ਕੁਮਾਰ ਰਾਜਵੀਰ ਕੌਰ, ਰਮਨ ਜਿੰਦਲ, ਰਾਜਕੁਮਾਰੀ, ਭੁਪਿੰਦਰ ਕੌਰ, ਯਸ਼ੂ ਸ਼ਰਮਾ, ਸੁਖਵਿੰਦਰ ਕੌਰ, ਪਰਮਿੰਦਰ ਕੌਰ, ਕਰਨਦੀਪ ਕੌਰ, ਆਦਿ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply