ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵਲੋਂ ਅੰਮ੍ਰਿਤਸਰ ਵਿਚ ਵਾਪਰੀ ਬਹੁਤ ਹੀ ਦੁੱਖਦਾਈ ਘਟਨਾ
ਵਿਚ ਜੋ ਰੂਹਾਂ ਸਾਡਾ ਸਾਥ ਛੱਡ ਗਈਆਂ ਉਹਨਾਂ ਦੀ ਆਤਮਾ ਦੀ ਸ਼ਾਂਤੀ ਅਤੇ ਜ਼ਖਮੀਆਂ ਦੇ ਜਲਦ ਠੀਕ ਹੋਣ ਲਈ ਪਰਮਾਤਮਾਂ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਮੋਫਰ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਅਮਰੀਕ ਸਿੰਘ ਢਿੱਲੋਂ, ਗੁਰਪ੍ਰੀਤ ਕੌਰ ਗਾਗੋਵਾਲ, ਬਲਵਿੰਦਰ ਨਾਰੰਗ, ਡਾ. ਮਨਜੀਤ ਰਾਣਾ, ਵਨੋਦ ਕੁਮਾਰ ਪ੍ਰਧਾਨ ਨਗਰ ਪੰਚਾਇਤ ਭੀਖੀ, ਆਦਿ ਤੋਂ ਇਲਾਵਾ ਵੱਡੀ ਗਿਣਤੀ `ਚ ਆਗੂ ਤੇ ਵਰਕਰ ਹਾਜ਼ਰ ਸਨ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media