Wednesday, March 11, 2026

ਨਗਰ ਕੀਰਤਨ ਦੇ ਸਵਾਗਤ ਲਈ ਭਾਈ ਗੁਰਇਕਬਾਲ ਸਿੰਘ ਨੇ ਲਾਈਆਂ ਡਿਊਟੀਆਂ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੌਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ PPN2210201801ਅੰਮ੍ਰਿਤਸਰ ਦੇ 12 ਗੇਟਾਂ ਦੇ ਰਸਤੇ 25 ਅਕਤੂਬਰ ਨੂੰ ਜੋ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਨਗਰ ਕੀਰਤਨ ਦੇ ਕੀਤੇ ਜਾ ਰਹੇ ਸਵਾਗਤ ਲਈ ਭਾਈ ਗੁਰਇਕਬਾਲ ਸਿੰਘ ਵਲੋਂ ਭਲਾਈ ਕੇਂਦਰ ਦੇ  ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।ਭਾਈ ਸਾਹਿਬ ਨੇ ਦੱਸਿਆ ਕਿ ਕਿ ਸ਼੍ਰੌਮਣੀ ਕਮੇਟੀ ਵਲੋਂ ਆਯੋਜਿਤ ਕੀਤੇ ਜਾ ਰਹੇ ਨਗਰ ਕੀਰਤਨ ਦੇ ਸਵਾਗਤ ਲਈ ਭਲਾਈ ਕੇਂਦਰ ਨੂੰ ਹਾਲ ਗੇਟ ਤੋਂ ਲੋਹਗੜ੍ਹ ਤੱਕ ਸਾਫ ਸਫਾਈ, ਸਜਾਵਟ ਅਤੇ ਸੰਗਤਾਂ ਨੂੰ `ਜੀ ਆਇਆ` ਆਖਣ ਤੋਂ ਇਲਾਵਾ ਪ੍ਰਸ਼ਾਦਿ ਦੀ ਸੇਵਾ ਸੌਂਪੀ ਗਈ ਹੈ।
ਭਾਈ ਸਾਹਿਬ ਨੇ ਜਾਣਕਾਰੀ ਦਿੱਤੀ ਕਿ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ 550 ਸਾਲ ਗੁਰੂ ਨਾਨਕ ਦੀ ਬਾਣੀ ਨਾਲ ਲਹਿਰ ਨੂੰ ਸਮਰਪਿਤ ਸ੍ਰੀ ਜਪੁਜੀ ਸਾਹਿਬ, ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਅਤੇ ਵਾਹਿਗੁਰੂ ਸਿਮਰਨ ਦੇ ਜਪ-ਤਪ ਦੀਆਂ ਸਮੂਹ ਸੰਗਤਾਂ ਵਲੋਂ ਜੋ ਹਾਜਰੀਆਂ ਲਗਾਈਆਂ ਜਾ ਰਹੀਆਂ ਹਨ, ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਹੋਣ ਵਾਲੇ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਉਨਾਂ ਦੀ ਅਰਦਾਸ 30 ਮਾਰਚ 2019 ਨੂੰ ਕੀਤੀ ਜਾਵੇਗੀ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply