ਅੰਮ੍ਰਿਤਸਰ, 25 ਅਗਸਤ (ਗੁਰਪ੍ਰੀਤ ਸਿੰਘ) – ਕਨੇਡਾ ਦੇ ਸ਼ਹਿਰ ਟੋਰਾਂਟੋ ਨਿਵਾਸੀ ਤੇ ਬਾਬਾ ਨਿਧਾਨ ਸਿੰਘ ਜੀ ਟ੍ਰਸਟ ਦੇ ਚੇਅਰਮੈਨ ਸ.ਕੁਲਜੀਤ ਸਿੰਘ ਜੰਜੂਆ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਹ ਸ.ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਣ ਉਨ੍ਹਾਂ ਦੇ ਦਫਤਰ ਪੁੱਜੇ ਜਿਥੇ ਉਨ੍ਹਾਂ ਨੂੰ ਸ.ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ.ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਮਾਣ ਸਨਮਾਨ ਬਦਲੇ ਸ.ਕੁਲਜੀਤ ਸਿੰਘ ਜੰਜੂਆ ਨੇ ਸ.ਬਾਦਲ ਤੇ ਸ.ਮਨਜੀਤ ਸਿੰਘ ਸਕੱਤਰ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਸਿੱਖ ਭਾਈਚਾਰੇ ਨੂੰ ਆਉਂਦੀਆਂ ਮੁਸ਼ਕਲਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤੋਂ ਉਹ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸਿੱਖ ਨੂੰ ਮੁਸ਼ਕਲ ਆਉਂਦੀ ਹੈ ਤਾਂ ਉਸ ਦੀ ਪਹਿਲੀ ਨਜ਼ਰ ਸ਼੍ਰੋਮਣੀ ਕਮੇਟੀ ਵੱਲ ਹੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਡੀ ਸਰਵਉੱਚ ਸੰਸਥਾ ਹੈ। ਹਮੇਸ਼ਾਂ ਸਾਡੀ ਮਦਦ ਕਰਦੀ ਹੈ ਜੋ ਸਾਡੈ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਅੱਗੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਵਿੱਚ ਜੋ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਮਿਸ਼ਨ ਖੋਲਿਆ ਜਾ ਰਿਹਾ ਹੈ ਇਹ ਸਿੱਖਾਂ ਲਈ ਬੜੀ ਵੱਡੀ ਤੇ ਮਾਣ ਵਾਲੀ ਗੱਲ ਹੈ, ਇਸ ਮਿਸ਼ਨ ਦੇ ਸ਼ੁਰੂ ਹੋਣ ਨਾਲ ਵਿਦੇਸ਼ਾਂ ਵਿੱਚ ਵੱਸਦੇ ਸਿੱਖ ਭਾਈਚਾਰੇ ਨੂੰ ਪੰਜਾਬੀ ਦੇ ਨਾਲ-ਨਾਲ ਅੰਗਰੇਜੀ ਭਾਸ਼ਾ ਵਿੱਚ ਵੀ ਸਿੱਖੀ ਬਾਰੇ ਭਰਪੂਰ ਜਾਣਕਾਰੀ ਮਿਲੇਗੀ। ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਨਾਲ ਵਿਦੇਸ਼ਾਂ ਵਿੱਚ ਵੱਸਦੀ ਨਵੀਂ ਪੀੜ੍ਹੀ ਆਪਣੇ ਮੂਲ (ਸਿੱਖੀ) ਨਾਲ ਜੁੜੀ ਰਹੇਗੀ। ਇਸ ਮੌਕੇ ਸ.ਮਹਿੰਦਰ ਸਿੰਘ ਆਹਲੀ ਐਡੀ:ਸਕੱਤਰ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਤੇ ਸ.ਪਲਵਿੰਦਰ ਸਿੰਘ ਸੁਪਰਵਾਈਜਰ ਦਫਤਰ ਸਕੱਤਰ ਆਦਿ ਮੌਜੂਦ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …