ਕਿਹਾ ਸਬੂਤਾਂ ਦੇ ਬਾਵਜ਼ੂਦ ਵੀ ਦੋਸ਼ੀਆਂ ਨੂੰ ਬਚਾਉਣ ’ਚ ਜੁੱਟਿਆ ਪ੍ਰਸ਼ਾਸਨ
ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ)- ਜੌੜਾ ਫਾਟਕ ਵਿਖੇ ਰੇਲ ਹਾਦਸੇ ’ਚ ਮਾਰੇ ਗਏ ਪਰਿਵਾਰਾਂ ਨੂੰ ਇਨਸਾਫ਼ ਨਾ ਮਿਲਣ ’ਤੇ ਅੱਜ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸੂਬਾ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਹਾਦਸੇ ਦੇ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਵੀ ਕੋਈ ਜ਼ਿੰਮੇਵਾਰੀ ਲੈਣ ਨੂੰ ਤਿਆਰ ਨਹੀਂ ਹੈ ਅਤੇ ਸਮਾਗਮ ਪ੍ਰਬੰਧਕ ਖੁੱਲ੍ਹੇਆਮ ਬੇਖੌਫ਼ ਘੁੰਮ ਰਹੇ ਹਨ ਜਿਨ੍ਹਾਂ ਨੂੰ ਕਾਂਗਰਸੀ ਨੇਤਾਵਾਂ ਵੱਲੋਂ ਬਚਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਭਾਰਤੀ ਇਤਿਹਾਸ ’ਚ ਅਜਿਹਾ ਪਹਿਲਾਂ ਵਾਰ ਹੋਇਆ ਹੈ ਕਿ ਪ੍ਰਸ਼ਾਸ਼ਨ ਦੀ ਲਾਪ੍ਰਵਾਹੀ ਕਾਰਨ 61 ਵਿਅਕਤੀਆਂ ਦੀ ਮੌਤ ਹੋ ਗਈ ’ਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁਖ ਵੰਡਾਉਣ ਲਈ ਪੁੱਜੇ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੰਗ ਕਰਦਿਆਂ ਕਿਹਾ ਸਥਾਨਕ ਸਰਕਾਰਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਅਹੁੱਦੇ ਤੋਂ ਹਟਾਇਆ ਜਾਵੇ ਅਤੇ ਉਨ੍ਹਾਂ ਦੀ ਧਰਮਪਤਨੀ ਡਾ. ਨਵਜੋਤ ਕੌਰ ਸਿੱਧੂ ਅਤੇ ਸਮਾਗਮ ਪ੍ਰਬੰਧਕਾਂ ਖਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਸਮਾਗਮ ’ਚ ਮੌਜ਼ੂਦ ਡਾ. ਸਿੱਧੂ ਵੱਲੋਂ ਆਪਣੇ ਵੱਲੋਂ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਦੁਰਘਟਨਾ ਤੋਂ ਮੁਕਤ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੋ ਕਾਰਵਾਈ ਕੀਤੀ ਜਾ ਰਹੀ ਹੈ ਉਸ ਦਾ ਮਕਸਦ ਲੋਕਾਂ ਨੂੰ ਗੁੰਮਰਾਹ ਕਰਕੇ ਦੋਸ਼ੀਆਂ ਨੂੰ ਬਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਭਾਰਤੀ ਰੇਲ ਪ੍ਰਸ਼ਾਸਨ ’ਤੇ ਦੋਸ਼ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਤੱਖਦਰਸ਼ੀਆਂ ਵੱਲੋਂ ਸਬੂਤਾਂ ਦੇ ਅਧਾਰ ’ਤੇ ਹਾਦਸੇ ਸਬੰਧੀ ਦੱਸਿਆ ਵੀ ਜਾ ਰਿਹਾ ਹੈ, ਪਰ ਪ੍ਰਸ਼ਾਸਨ ਤੇ ਸੂਬਾ ਸਰਕਾਰ ਨਾ ਤਾਂ ਕੋਈ ਕਾਰਵਾਈ ਕਰ ਰਹੀ ਹੈ ਅਤੇ ਨਾ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਆਦੇਸ਼ ਜਾਰੀ ਕਰ ਰਹੀ ਹੈ।
ਛੀਨਾ ਨੇ ਕਿਹਾ ਕਿ ਵਾਈਰਲ ਹੋਈ ਵੀਡੀਓ ਤੋਂ ਸਾਫ਼ ਜਾਹਿਰ ਹੋ ਰਿਹਾ ਹੈ ਕਿ ਕਿਵੇਂ ਡਾ. ਸਿੱਧੂ ਅਤੇ ਸੌਰਵ ਮਦਾਨ ਮਿੱਠੂ ਲੋਕਾਂ ਨੂੰ ਰੇਲ ਟਰੈਕ ’ਤੇ ਖੜ੍ਹੇ ਹੋਣ ਲਈ ਉਕਸਾ ਰਹੇ ਹਨ ਪਰ ਫ਼ਿਰ ਵੀ ਸੂਬਾ ਸਰਕਾਰ ਉਸ ਨੂੰ ਸਬੂਤਾਂ ਦੇ ਅਧਾਰ ’ਤੇ ਨਾ ਲੈ ਕੇ ਦੋਸ਼ੀਆਂ ਲਈ ਢਾਲ ਦਾ ਕੰਮ ਕਰ ਰਹੀ ਹੈ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media