ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੇਲਤਲਾ ਗੋਹਾਟੀ ਦੇ ਜਨਰਲ ਸਕੱਤਰ ਸੁਰਜੀਤ ਸਿੰਘ ਅਤੇ
ਮੀਤ ਪ੍ਰਧਾਨ ਬਲਵਿੰਦਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਅੰਤ੍ਰਿੰਗ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ।ਹਰਪਾਲ ਸਿੰਘ ਜੱਲਾ ਨੇ ਕਿਹਾ ਕਿ ਕੇਰਲਾ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਦੀ ਟੀਮ ਨੂੰ ਗੋਹਾਟੀ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ਸੀ।ਉਨ੍ਹਾਂ ਗੋਹਾਟੀ ਦੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਿੱਖੀ ਪ੍ਰਚਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਉਥੋਂ ਦੀ ਸੰਗਤ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਸ਼੍ਰੋਮਣੀ ਕਮੇਟੀ ਵੱਲੋਂ ਗੋਹਾਟੀ ਦੇ ਗੁਰਦੁਆਰਾ ਸਾਹਿਬ ਲਈ ਚੰਦੋਆ ਸਾਹਿਬ, ਧਾਰਮਿਕ ਪੁਸਤਕਾਂ ਅਤੇ ਗਤਕੇ ਦਾ ਸਮਾਨ ਵੀ ਦਿੱਤਾ ਗਿਆ।ਸੁਰਜੀਤ ਸਿੰਘ ਗੋਹਾਟੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਸਿੱਖੀ ਪ੍ਰਚਾਰ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ, ਉਥੇ ਹੀ ਮਨੁੱਖਤਾ ਦੀ ਭਲਾਈ ਲਈ ਇਸ ਵੱਲੋਂ ਕੀਤੇ ਜਾਂਦੇ ਯਤਨ ਵੀ ਸ਼ਲਾਘਾਯੋਗ ਹਨ।ਇਸ ਮੌਕੇ ਅੰਤ੍ਰਿੰਗ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸਕੱਤਰ ਦਿਲਜੀਤ ਸਿੰਘ ਬੇਦੀ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਤੇ ਹੋਰ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media