ਫਸਲ ਦੀ ਘੱਟ ਪੈਦਾਵਾਰ ਤੋਂ ਸੀ ਪ੍ਰੇਸ਼ਾਨ
ਭੀਖੀ/ਮਾਨਸਾ, 24 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਫਸਲ ਦੀ ਪੈਦਾਵਾਰ ਘੱਟ ਹੋਣ `ਤੇ ਸਿਰ ਚੜੇ ਕਰਜੇ ਤੋਂ ਦੁਖੀ ਮਾਨਸਾ ਦੇ ਪਿੰਡ ਮੂਸਾ ਵਿੱਚ 27
ਸਾਲਾ ਕਿਸਾਨ ਨੇ ਜ਼ਜਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ ਮ੍ਰਿਤਕ ਦੇ ਸਿਰ 8-9 ਲੱਖ ਰੁਪਏ ਦਾ ਕਰਜਾ ਸੀ। ਪੁਲਿਸ ਨੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ।
ਜਾਣਕਾਰੀ ਅਨੁਸਾਰ ਮਾਨਸਾ ਦੇ ਪਿੰਡ ਮੂਸਾ ਦੇ 27 ਸਾਲਾ ਕਿਸਾਨ ਕੁਲਵੀਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਸਿਰ ਚੜੇ ਕਰਜੇ ਅਤੇ ਝੋਨੇ ਦੀ ਫਸਲ ਦੀ ਪੈਦਾਵਾਰ ਘੱਟ ਹੋਣ ਕਾਰਣ ਪ੍ਰੇਸ਼ਾਨੀ ਵਿੱਚ ਜਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ।ਮ੍ਰਿਤਕ ਸ਼ਾਦੀਸ਼ੁਦਾ ਸੀ ਤੇ ਦੋ ਬੱਚਿਆਂ ਦਾ ਬਾਪ ਸੀ।ਮ੍ਰਿਤਕ ਦੇ ਪਰਿਵਾਰ ਕੋਲ ਮਹਿਜ਼ ਤਿੰਨ ਏਕੜ ਜਮੀਨ ਤੇ ਉਸ ਦੇ ਸਿਰ ਬੈਂਕ ਅਤੇ ਆੜਤੀ ਦਾ 8-9 ਲੱਖ ਰੁਪਏ ਕਰਜਾ ਹੈ।ਮ੍ਰਿਤਕ ਦੇ ਰਿਸ਼ਤੇਦਾਰਾਂ ਬਲਵਿੰਦਰ ਸਿੰਘ ਤੇ ਸੁਖਪਾਲ ਸਿੰਘ ਨੇ ਦੱਸਿਆ ਕਿ ਕੁਲਵੀਰ ਸਿੰਘ ਝੋਨੇ ਦੀ ਫਸਲ ਦਾ ਝਾੜ ਘੱਟ ਹੋਣ ਕਾਰਣ ਪ੍ਰੇਸ਼ਾਨ ਸੀ ਤੇ ਉਸ ਨੇ ਜਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ।ਉਹਨਾਂ ਕਿਸਾਨ ਸਿਰ ਚੜੇ ਕਰਜੇ ਨੂੰ ਸਾਫ ਕਰਨ ਤੇ ਪਰਿਵਾਰ ਦੀ ਮਦਦ ਕਰਨ ਦੀ ਮੰਗ ਕੀਤੀ।
Check Also
ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …
Punjab Post Daily Online Newspaper & Print Media