ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਚੱਲਦਿਆਂ ਅੱਜ ਸ੍ਰੀ ਹਰਿਮੰਦਰ
ਸਾਹਿਬ ਵਿਖੇ ਫੁੱਲਾਂ ਦੀ ਸਜ਼ਾਵਟ ਵੀ ਸ਼ੁਰੂ ਕੀਤੀ ਗਈ।ਫੁੱਲਾਂ ਦੀ ਸਜ਼ਾਵਟ ਆਰੰਭ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਸਕੱਤਰ ਦਿਲਜੀਤ ਸਿੰਘ ਬੇਦੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਹੋਰ ਮੌਜੂਦ ਸਨ।ਡਾ. ਰੂਪ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਜਾ ਰਹੀ ਇਹ ਫੁੱਲਾਂ ਕੀਤੀ ਜਾ ਰਹੀ ਸਜ਼ਾਵਟ ਲਈ ਵਰਤੇ ਜਾਣ ਵਾਲੇ ਫੁੱਲਾਂ ਵਿਚ ਕੁਝ ਵਿਦੇਸ਼ੀ ਅਤੇ ਕੁਝ ਦੇਸੀ ਫੁੱਲ ਹੋਣਗੇ।ਉਨ੍ਹਾਂ ਦੱਸਿਆ ਕਿ ਐਨਥੋਡੀਅਮ, ਔਰਕਿੰਡ, ਲਿੱਲੀ, ਕਾਰਨੇਸ਼ਨ, ਡੇਜ਼ੀ, ਗਰੀਨ ਲੀਵਸ, ਕਲੀ, ਗੁਲਦੋਦੀ, ਗੁਲਾਬ, ਮੋਗਰਾ ਆਦਿ ਕਿਸਮਾਂ ਦੇ ਫੁੱਲ ਸਿੰਘਾਪੁਰ, ਥਾਈਲੈਂਡ, ਮਲੇਸ਼ੀਆ, ਬੈਂਗਲੋਰ, ਮੁੰਬਈ, ਕਲਕੱਤਾ, ਪੂਨਾ ਅਤੇ ਦਿੱਲੀ ਆਦਿ ਤੋਂ ਮੰਗਵਾਏ ਗਏ ਹਨ। ਡਾ. ਰੂਪ ਸਿੰਘ ਅਨੁਸਾਰ ਫੁੱਲਾਂ ਦੀ ਸਜਾਵਟ ਦੀ ਸੇਵਾ ਮੁੰਬਈ ਨਿਵਾਸੀ ਇਕਬਾਲ ਸਿੰਘ ਵੱਲੋਂ ਸੰਗਤ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ ਅਤੇ ਇਸ ਕਾਰਜ ਲਈ 100 ਕਾਰੀਗਰ ਅਤੇ 100 ਸੇਵਾਦਾਰ ਲੱਗੇ ਹੋਏ ਹਨ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media