ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕੀ ਅੰਬੈਸਡਰ ਕੈਨੈਥ ਆਈ ਜਸਟਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ
ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਪ੍ਰੀਕਰਮਾਂ ਦੌਰਾਨ ਸ੍ਰੀ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਕੈਨੈਥ ਆਈ ਜਸਟਰ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।ਅਮਰੀਕੀ ਅੰਬੈਸਡਰ ਨੇ ਦਰਸ਼ਨ ਸਮੇਂ ਹੋਏ ਅਨੁਭਵ ਨੂੰ ਯਾਤਰੂ ਬੁੱਕ ਵਿਚ ਦਰਜ਼ ਕਰਦਿਆਂ ਲਿਖਿਆ ਕਿ ਉਨ੍ਹਾਂ ਦੀ ਇਹ ਯਾਤਰਾ ਯਾਦਗਾਰੀ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਇਕ ਬੇਹੱਦ ਸ਼ਾਨਦਾਰ ਤੇ ਮਨਮੋਹਕ ਅਸਥਾਨ ਹੈ, ਜਿਸ ਦੀ ਉਹ ਯਾਤਰਾ ਕਰ ਸਕੇ ਹਨ।ਉਨ੍ਹਾਂ ਯਾਤਰੂ ਕਿਤਾਬ ਵਿਚ ਦਰਜ਼ ਸ਼ਬਦਾਂ ਰਾਹੀਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਸੂਚਨਾ ਅਧਿਕਾਰੀ ਹਰਿੰਦਰ ਸਿੰਘ ਰੋਮੀ, ਜਤਿੰਦਰਪਾਲ ਸਿੰਘ ਅਤੇ ਹੋਰ ਮੌਜੂਦ ਸਨ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media