ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਜਨ ਚੇਤਨਾ’ ਪੁਸਤਕ ਵੈਨ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਸੀ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਵਲੋਂ ਵਿਦਿਆਰਥਣਾਂ ’ਚ ਕਿਤਾਬਾਂ ਪ੍ਰਤੀ ਰੁਚੀ ਵਧਾਉਣ ਸਬੰਧੀ ਲਗਾਈ ਗਈ।ਇਸ ਪ੍ਰਦਰਸ਼ਨੀ ’ਚ ਪ੍ਰਸਿੱਧ ਲੇਖਕਾਂ, ਇਤਿਹਾਸਕਾਰਾਂ, ਸ਼ਹੀਦਾਂ ਅਤੇ ਰੂਸੀ ਲੇਖਕਾਂ ਦੀਆਂ ਕਿਤਾਬਾਂ ਦਾ ਸਮੁੱਚਾ ਜਖ਼ੀਰਾ ਪ੍ਰਦਰਸ਼ਿਤ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਖਸੀਅਤ ਵਿਕਸਿਤ ਕਰਨ, ਸੰਤੁਲਿਤ ਤੇ ਅਰਥਪੂਰਨ ਜੀਵਨ ਲਈ ਅਤੇ ਗਿਆਨ ਨੂੰ ਵਧਾਉਣ ਲਈ ਕਿਤਾਬਾਂ ਪੜ੍ਹਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਪੁਸਤਕਾਂ ਸਾਡੇ ਜੀਵਨ ਦਾ ਅਟੁੱਟ ਅੰਗ ਹੈ, ਇਸ ਨਾਲ ਜਿੱਥੇ ਸਾਡੇ ਗਿਆਨ ’ਚ ਵਾਧਾ ਹੁੰਦਾ ਹੈ, ਉਥੇ ਇਹ ਸਾਡੀ ਯਾਦਸ਼ਕਤੀ ਨੂੰ ਵੀ ਦਰੁਸਤ ਰੱਖਣ ’ਚ ਸਹਾਈ ਸਿੱਧ ਹੁੰਦੀਆਂ ਹਨ।ਇਸ ਮੌਕੇ ਕਾਲਜ ਵਿਦਿਆਰਥਣਾਂ ਤੋਂ ਇਲਾਵਾ ਸਟਾਫ਼ ਮੌਜ਼ੂਦ ਸੀ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …