ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ
ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਇਲਾਕੇ ਵਿੱਚ ਬਿਨਾਂ ਲਾਇਸੰਸ ਤੋਂ ਪਟਾਕੇ ਵੇਚਣ ਜਾਂ ਸਟਾਕ ਕਰਨ `ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਕਰਦਾ ਹੈ। ਇਸ ਹੁਕਮ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਬਿਨਾਂ ਲਾਇਸੰਸ ਸ਼ਰੇਆਮ ਪਟਾਕਿਆਂ ਦੀ ਵਿਕਰੀ ਜਾਂ ਸਟਾਕ ਕਰਕੇ ਰੱਖਿਆ ਹੋਇਆ ਹੈ।ਜਿਸ ਨਾਲ ਕਦੇ ਵੀ ਕੋਈ ਅਣਸੁਖਾਂਵੀ ਘਟਨਾ ਵਾਪਰ ਸਕਦੀ ਹੈ।ਇਸ ਲਈ ਇਸ ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।ਇਹ ਹੁਕਮ 23 ਅਕਤੂਬਰ 2018 ਤੋਂ ਹੀ ਲਾਗੂ ਸਮਝਿਆ ਜਾਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media