Wednesday, March 18, 2026

ਬ੍ਰਹਮ ਮਹਿੰਦਰਾ ਤੇ ਸਰਕਾਰੀਆ ਨੇ ਮੁੜ ਪੁੱਛਿਆ ਮਰੀਜ਼ਾਂ ਦਾ ਹਾਲ

ਰੇਲ ਹਾਦਸੇ ਵਾਲੇ ਦਿਨ ਤੋਂ ਹੀ ਅੰਮ੍ਰਿਤਸਰ ਬੈਠੇ ਹਨ ਸਿਹਤ ਮੰਤਰੀ
ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ-ਪ੍ਰੀਤਮ ਸਿੰਘ) – ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅਤੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅੱਜ ਮੁੜ PPN2410201812ਰੇਲ ਹਾਦਸੇ ਦੇ ਪੀੜਤਾਂ ਦਾ ਹਾਲ ਪੁੱਛਣ ਲਈ ਸਿਵਲ ਹਸਪਤਾਲ, ਗੁਰੂ ਨਾਨਕ ਹਸਪਤਾਲ ਅਤੇ ਅਮਨਦੀਪ ਹਸਪਤਾਲ ਗਏ।ਉਨਾਂ ਮਰੀਜਾਂ ਨੂੰ ਮਿਲ ਰਹੇ ਇਲਾਜ ਬਾਰੇ ਪੁੱਛਿਆ ਤੇ ਡਾਕਟਰਾਂ ਕੋਲੋਂ ਉਨਾਂ ਦੀ ਸਿਹਤ ਦਾ ਹਾਲ ਵੀ ਜਾਣਿਆ।ਉਨਾਂ ਮਰੀਜਾਂ ਨੂੰ ਕਿਹਾ ਕਿ ਉਨਾਂ ਨੂੰ ਨਿੱਜੀ ਹਸਪਤਾਲਾਂ ਵਿਚ ਵੀ ਕਿਸੇ ਤਰਾਂ ਦੇ ਪੈਸੇ ਦੇਣ ਦੀ ਲੋੜ ਨਹੀਂ, ਇਹ ਸਾਰਾ ਖਰਚਾ ਸਰਕਾਰ ਕਰ ਰਹੀ ਹੈ ਅਤੇ ਉਨਾਂ ਦੀ ਸਿਹਤਯਾਬੀ ਤੱਕ ਕਰੇਗੀ।ਉਨਾਂ ਚੱਲ ਰਹੇ ਇਲਾਜ ’ਤੇ ਤਸੱਲੀ  ਪ੍ਰਗਟਾਈ ਅਤੇ ਦੱਸਿਆ ਕਿ ਡਾਕਟਰਾਂ ਅਨੁਸਾਰ ਮੀਰਜ਼ ਤੇਜ਼ੀ ਨਾਲ ਸਿਹਤਯਾਬ ਹੋ ਰਹੇ ਹਨ ਅਤੇ ਆਸ ਹੈ ਕਿ ਆਉਣ ਵਾਲੇ ਦਿਨਾਂ ਵਿਚ ਕਈ ਮਰੀਜ਼ਾਂ ਨੂੰ ਹਸਪਤਾਲਾਂ ਤੋਂ ਛੁੱਟੀ ਮਿਲ ਜਾਵੇਗੀ।ਅਮਨਦੀਪ ਹਸਪਤਾਲ ਵਿੱਚ ਦਾਖਲ ਇਕ ਭੈਣ, ਜਿਸ ਦਾ ਭਰਾ ਸਿਵਲ ਹਸਪਤਾਲ ਵਿਚ ਦਾਖਲ ਹੈ, ਦੇ ਕਹਿਣ ’ਤੇ ਸਿਹਤ ਮੰਤਰੀ ਨੇ ਦੋਵਾਂ ਨੂੰ ਅਮਨਦੀਪ ਹਸਪਤਾਲ ਦਾਖਲ ਕਰਵਾਉਣ ਲਈ ਕਿਹਾ, ਤਾਂ ਜੋ ਦੋਵਾਂ ਦਾ ਇਕੱਠਾ ਇਲਾਜ ਹੋ ਸਕੇ।
        ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਅਸੀਂ ਜਿੱਥੇ ਇੰਨਾ ਮਰੀਜਾਂ ਦਾ ਇਲਾਜ ਕਰਵਾ ਰਹੇ ਹਾਂ, ਉਥੇ ਇੰਨਾਂ ਦੇ ਘਰ ਪਹੁੰਚ ਕੇ ਇੰਨਾਂ ਦੇ ਸਮਾਜਿਕ ਤੇ ਆਰਥਿਕ ਸਰਵੇਖਣ ਵੀ ਟੀਮਾਂ ਵੱਲੋਂ ਕੀਤਾ ਜਾ ਰਿਹਾ ਹੈ, ਜਿਸ ਅਧਾਰ ’ਤੇ ਭਵਿੱਖ ਵਿਚ ਇਨਾਂ ਦੀ ਸਾਂਭ-ਸੰਭਾਲ ਤੇ ਮੁੜ ਵਸੇਬੇ ਦਾ ਕੰਮ ਸ਼ੁਰੂ ਹੋਵੇਗਾ।ਉਨਾਂ ਦੱਸਿਆ ਕਿ ਮ੍ਰਿਤਕ ਵਿਅਕਤੀਆਂ ਦੇ ਜਿਹੜੇ ਵਾਰਸਾਂ ਦੀ ਪ੍ਰਸ਼ਾਸਨ ਵੱਲੋਂ ਪੁਸ਼ਟੀ ਹੋ ਰਹੀ ਹੈ, ਉਨਾਂ ਨੂੰ ਨਾਲੋ-ਨਾਲ ਮੁਆਵਜ਼ਾ ਰਾਸ਼ੀ ਦੇ ਚੈਕ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮੌਜੂਦਾ ਲੋੜਾਂ ਦੀ ਪੂੁਰਤੀ ਵੀ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ।
ਸਿਹਤ ਮੰਤਰੀ ਨੇ ਸਿਹਤ ਵਿਭਾਗ ਵੱਲੋਂ ਮਰੀਜਾਂ ਦੀ ਕੀਤੀ ਜਾ ਰਹੀ ਦੇਖਭਾਲ ’ਤੇ ਤਸੱਲੀ ਪ੍ਰਗਟ ਕਰਦੇ ਕਿਹਾ ਕਿ ਮੈਨੂੰ ਤਸੱਲੀ ਹੈ ਕਿ ਸਾਰੇ ਮਰੀਜਾਂ ਨੂੰ ਸਾਡੇ ਡਾਕਟਰਾਂ ਨੇ ਬੜੇ ਢੰਗ ਤਰੀਕੇ ਨਾਲ ਸਾਂਭਿਆ ਤੇ ਇਲਾਜ ਕੀਤਾ ਹੈ। ਉਨਾਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਟੀਮ ਵਲੋਂ ਜ਼ਖਮੀਆਂ ਦੀ ਸਾਂਭ-ਸੰਭਾਲ ਲਈ ਕੀਤੇ ਗਏ ਪ੍ਰਬੰਧਾਂ ’ਤੇ ਵੀ ਤਸੱਲੀ ਮਹਿਸੂਸ  ਕੀਤੀ ਅਤੇ ਕਿਹਾ ਕਿ ਅਜਿਹਾ ਕਰਕੇ ਇੰਨਾਂ ਨੇ ਪੀੜਤ ਪਰਿਵਾਰਾਂ ਦੇ ਜ਼ਖਮਾਂ ’ਤੇ ਮਲਮ ਪੱਟੀ ਲਗਾਉਣ ਦਾ ਕੰਮ ਕੀਤਾ ਹੈ, ਜੋ ਕਿ ਸਮੇਂ ਦੀ ਵੱਡੀ ਲੋੜ ਸੀ। ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਸਿਵਲ ਸਰਜਨ ਡਾ. ਹਰਦੀਪ ਸਿੰਘ, ਜਿਲ੍ਹਾ ਸਿਹਤ ਅਫਸਰ ਲਖਬੀਰ ਸਿੰਘ ਭਾਗੋਵਾਲੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply