ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਸਰਕਾਰੀਆ ਨੇ ਪੀੜ੍ਹਤ ਪਰਿਵਾਰਾਂ ਨਾਲ ਦੁੱਖ ਵੰਡਾਇਆ
ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ-ਪ੍ਰੀਤਮ ਸਿੰਘ) – ਜੌੜਾ ਫਾਟਕ ਰੇਲ ਹਾਦਸੇ ਦੇ 9 ਹੋਰ ਪੀੜ੍ਹਤ ਪਰਿਵਾਰਾਂ ਨੂੰ ਅੱਜ ਸਥਾਨਕ ਸਰਕਟ ਹਾਊਸ ਵਿਖੇ
ਪੰਜਾਬ ਸਰਕਾਰ ਵਲੋਂ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਪੀੜ੍ਹਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਤੇ ਮਾਲ ਅਤੇ ਮੁੜ ਵਸੇਬਾ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਤਕਸੀਮ ਕੀਤੇ।ਉਨ੍ਹਾਂ ਨਾਲ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ ਅਤੇ ਐਸ.ਡੀ.ਐਮ ਵਿਕਾਸ ਹੀਰਾ ਵੀ ਮੌਜੂਦ ਸਨ। ਹੁਣ ਤੱਕ ਰੇਲ ਹਾਦਸੇ ਵਿੱਚ ਮਾਰੇ ਗਏ 38 ਵਿਅਕਤੀਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।
ਪੀੜ੍ਹਤ ਪਰਿਵਾਰਾਂ ਨਾਲ ਦੁੱਖ ਵੰਡਾਉਂਦਿਆਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਪੀੜ੍ਹਤ ਪਰਿਵਾਰਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਹਰ ਤਰਾਂ ਨਾਲ ਸਹਾਇਤਾ ਕਰੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਖੁੱਦ ਰਾਹਤ ਕਾਰਜਾਂ ਦੀ ਨਿਗਰਾਨੀ ਰੱਖ ਰਹੇ ਹਨ ਅਤੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਰੇਲ ਹਾਦਸੇ ਦੇ ਪੀੜ੍ਹਤ ਹਰ ਇੱਕ ਵਿਅਕਤੀ ਨੂੰ ਬਿਨ੍ਹਾਂ ਦੇਰੀ ਸਰਕਾਰੀ ਸਹਾਇਤਾ ਪਹੁੰਚਾਈ ਜਾਵੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਪੀੜ੍ਹਤਾਂ ਦੇ ਸਮਾਜਿਕ ਅਤੇ ਆਰਥਿਕ ਜੀਵਨ ਬਿਓਰੇ ਤਿਆਰ ਕਰਨ ਦੇ ਵੀ ਹੁਕਮ ਦਿੱਤੇ ਗਏ ਤਾਂ ਜੋ ਇਨ੍ਹਾਂ ਪਰਿਵਾਰਾਂ ਦੀ ਹੋਰ ਵੀ ਮਦਦ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਰਹਿੰਦੇ ਪੀੜ੍ਹਤ ਪਰਿਵਾਰਾਂ ਨੂੰ ਵੀ ਬਹੁਤ ਜਲਦੀ ਵਿੱਤੀ ਸਹਾਇਤਾ ਦੇ ਦਿੱਤੀ ਜਾਵੇਗੀ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਰੇਲ ਹਾਦਸੇ ਵਿੱਚ ਜ਼ਖਮੀ ਹੋਏ ਸਾਰੇ ਵਿਅਕਤੀਆਂ ਦਾ ਇਲਾਜ ਸੂਬਾ ਸਰਕਾਰ ਵਲੋਂ ਬਿਲਕੁ ਲ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਜ਼ਖਮੀਆਂ ਦੀ ਹਾਲਤ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਸਾਰੇ ਜ਼ਖਮੀ ਵਿਅਕਤੀਆਂ ਨੂੰ ਵੀ ਸੂਬਾ ਸਰਕਾਰ ਵਲੋਂ 50-50 ਹਜ਼ਾਰ ਦੀ ਵਿੱਤੀ ਸਹਾਇਤਾ ਛੇਤੀ ਹੀ ਦਿੱਤੀ ਜਾਵੇਗੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media