ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ
ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਦੇ ਸਹਿਯੋਗ ਨਾਲ ਹਾਲ ਗੇਟ ਤੋਂ ਲੋਹਗੜ੍ਹ ਸਾਹਿਬ ਗੇਟ ਤੱਕ ਸਾਰੇ ਬਜਾਰ `ਚ ਪਾਣੀ ਦਾ ਛਿੜਕਾਅ, ਝਾੜੂ ਦੀ ਸੇਵਾ, ਸਜਾਵਟ, ਦੀਪਮਾਲਾ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਸ਼ਬਦੀ ਜਥਿਆਂ ਤੇ ਸੰਗਤਾਂ ਲਈ ਲੰਗਰ ਪ੍ਰਸ਼ਾਦਿ ਦੀ ਸੇਵਾ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਕੀਤੀ ਗਈ।ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਸੰਗਤਾਂ ਵਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ `ਤੇ ਫੁਲਾਂ ਦੀ ਵਰਖਾ ਕਰਦੇ ਹੋਏ ਸਤਿਕਾਰ ਕੀਤਾ ਗਿਆ।ਭਾਈ ਗੁਰਇਕਬਾਲ ਸਿੰਘ ਵਲੋਂ ਨਗਰ ਕੀਰਤਨ ਵਿੱਚ ਸ਼ਾਮਲ ਪੰਜ ਪਿਆਰਿਆਂ ਨੂੰ ਜੈਕਾਰਿਆ ਦੀ ਗੂੰਜ ਸਿਰੋਪਾਓ ਭੇਟ ਕੀਤੇ ਗਏ, ਫਲਾਂ ਅਤੇ ਹੋਰ ਪਦਰਾਥਾਂ ਦਾ ਪ੍ਰਸ਼ਾਦਿ ਵੰਡਿਆ ਗਿਆ।ਨਗਰ ਕੀਰਤਨ ਵਿੱਚ ਸ਼ਾਮਲ ਸ਼ੌ੍ਰਮਣੀ ਕਮੇਟੀ ਦੇ ਮੈਂਬਰਾਂ ਨੂੰ ਵੀ ਸਨਮਾਨਿਆ ਗਿਆ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media