ਬਠਿੰਡਾ, 25 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਯੂਨੀਵਰਸਿਟੀ ਕੈਂਪਸ ਵਿਖੇ 16 ਤੋਂ 18 ਅਕਤੂਬਰ ਨੂੰ
ਆਯੋਜਿਤ ‘ਸਾਲਾਨਾ ਅੰਤਰ ਕਾਲਜ ਐਥਲੈਟਿਕਸ ਮੀਟ-2018 ’ `ਚ ਬਾਬਾ ਫ਼ਰੀਦ ਕਾਲਜ ਦੇ ਬੀ.ਏ ਤੀਜਾ ਸਾਲ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਸ਼ਾਟਪੁੱਟ ਦੇ ਮੁਕਾਬਲੇ ਵਿੱਚ 17.62 ਮੀਟਰ ਗੋਲਾ ਸੁੱਟ ਕੇ ਯੂਨੀਵਰਸਿਟੀ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ ਹੈ।ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਸਾਲ ‘ਆਲ ਇੰਡੀਆ ਇੰਟਰ ਯੂਨੀਵਰਸਿਟੀ ਐਥਲੈਟਿਕਸ ਚੈਂਪੀਅਨਸ਼ਿਪ’ ਵਿੱਚ ਕਰਨਵੀਰ ਸਿੰਘ ਨੇ ਕਾਂਸੀ ਦਾ ਤਮਗਾ ਹਾਸਲ ਕੀਤਾ ਸੀ।ਆਸ ਹੈ ਕਿ ਅਗਲੇ ਮਹੀਨੇ ਹੋਣ ਵਾਲੀ ‘ਆਲ ਇੰਡੀਆ ਇੰਟਰ ਯੂਨੀਵਰਸਿਟੀ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਬਾਬਾ ਫ਼ਰੀਦ ਗਰੁੱਪ ਦਾ ਇਹ ਹੋਣਹਾਰ ਵਿਦਿਆਰਥੀ ਇਸ ਵਾਰ ਸੋਨ ਤਮਗਾ ਜਿੱਤ ਕੇ ਸੰਸਥਾ, ਯੂਨੀਵਰਸਿਟੀ ਅਤੇ ਇਲਾਕੇ ਦਾ ਮਾਣ ਵਧਾਏਗਾ।
ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਵਿਦਿਆਰਥੀ ਕਰਨਵੀਰ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media