Tuesday, November 24, 2026

ਸਪੈਸ਼ਲ ਟੀਮ ਵਲੋਂ ਕੋਟ ਧਰਮੂ ਵਿਖੇ ਨਸ਼ਿਆਂ ਖਿਲਾਫ ਪ੍ਰੋਗਰਾਮ

ਭੀਖੀ/ਮਾਨਸਾ, 26 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਪੁਲਿਸ ਕਪਤਾਨ ਮਾਨਸਾ ਵਲੋਂ ਜਿਲ੍ਹਾ ਮਾਨਸਾ ਨੂੰ ਨਸ਼ਾ ਮੁਕਤ ਬਣਾਉਣ ਹਿੱਤ ਆਰੰਭੀ PPN2610201809ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਕੋਟ ਧਰਮੂ ਵਿਖੇ ਪ੍ਰਭਾਵਸਾਲੀ ਪ੍ਰੋਗਰਾਮ ਕਰਵਾਇਆ ਗਿਆ ਜੋ ਕਿ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ `ਤੇ ਗਹਿਰਾ ਪ੍ਰਭਾਵ ਪਾ ਗਿਆ।
      ਏ.ਐਸ.ਆਈ ਬਲਵੰਤ ਸਿੰਘ ਅਤੇ ਏ.ਐਸ.ਆਈ ਵਿਜੈ ਨੰਗਲ ਦੀ ਟੀਮ ਦੁਆਰਾ ਵਿਦਿਆਰਥੀਆਂ ਨੂੰ ਆਪਣੇ ਭਾਸ਼ਣਾਂ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਅਤੇ ਵਿਦਿਆਰਥੀਆਂ ਨੂੰ ਗਰਾਂਊਡ, ਨੈਤਿਕਤਾ ਅਤੇ ਖੇਡਾਂ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨਸ਼ਿਆਂ ਦੇ ਖਿਲਾਫ ਵਿੱਢੀ ਇਸ ਮੁਹਿੰਮ ਤਹਿਤ ਜਾਣੂ ਕਰਵਾਉਂਦੇ ਹੋਏ ਪ੍ਰਭਾਵਸਾਲੀ ਭਾਸਣ ਰਾਹੀਂ ਇਕੱਤਰ ਹੋਏ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕੀਤਾ।ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਮਨਦੀਪ ਕੌਰ ਅਤੇ ਇਮਰਨਜੀਤ ਕੌਰ ਦੁਆਰਾ ਵੀ ਨਸ਼ਿਆਂ ਖਿਲਾਫ ਆਪਣਾ ਭਾਸ਼ਣ ਪੇਸ਼ ਕੀਤਾ।ਇਸ ਮੌਕੇ ਨੌਵੀਂ ਜਮਾਤ ਦੀ ਵਿਦਿਆਰਥਣ ਪਵਨਵੀਰ ਕੌਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ।
     ਸਕੂਲ ਦੀ ਮੁੱਖ ਅਧਿਆਪਕਾ ਸਿੰਦਰਪਾਲ ਕੌਰ, ਪੰਜਾਬੀ ਮਾਸਟਰ ਜਗਜੀਤ ਸਿੰਘ, ਮੈਥ ਮਾਸਟਰ ਜਸਵਿੰਦਰ ਸਿੰਘ ਦੁਆਰਾ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ।ਪਿੰਡ ਦੇ ਸਰਪੰਚ ਸਮਿੰਦਰ ਸਿੰਘ ਦੁਆਰਾ ਸਮੁੱਚੀ ਟੀਮ ਦਾ ਪਿੰਡ ਵਿੱਚ ਪਹੁੰਚਣ ਤੇ ਧੰਨਵਾਦ ਕੀਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply