Monday, August 31, 2026

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੰਜਾਬ ਸਰਕਾਰ ਵਲੋਂ ਤਿਆਰ ਕੀਤੇ ਕਿਤਾਬਚੇ ਵੰਡੇ

ਅੰਮ੍ਰਿਤਸਰ, 26, ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਤੰਦਰੁਸਤ ਮਿਸ਼ਨ ਪੰਜਾਬ ਤਹਿਤ ਪੰਜਾਬ ਸਰਕਾਰ ਵੱਲੋਂ ਤਿਓਹਾਰੀ ਸੀਜਨ ਨੁੰ ਮੁੱਖ ਰੱਖਦੇ ਹੋਏ PPN2610201820ਫੂਡ ਸੇਫਟੀ ਬੁੱਕ ਲੈਟ ਜਾਰੀ ਕੀਤੀ ਗਈ ਹੈ ਜਿਸ ਨੂੰ ਬੀਤੀ ਸ਼ਾਮ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਵੱਲੋਂ ਹਲਵਾਈਆਂ, ਮਿਠਾਈ ਵਿਕਰੇਤਾਵਾਂ ਅਤੇ ਮਿਠਾਈ ਦੁਕਾਨਦਾਰਾਂ ਨੂੰ ਕਿਤਾਬਚੇ ਦੀ ਵੰਡ ਕੀਤੀ ਗਈ ।
     ਇਸ ਸਬੰਧੀ ਵਧੇਰੇ  ਜਾਣਕਾਰੀ ਦਿੰਦਿਆਂ ਹੋਇਆਂ ਸੰਘਾ ਨੇ ਦੱਸਿਆ ਕਿ ਇਸ ਕਿਤਾਬਚੇ ਵਿੱਚ ਹਲਵਾਈਆਂ ਨੂੰ ਫੂਡ ਸੇਫਟੀ ਐਕਟ ਤਹਿਤ ਮਿਠਾਈਆਂ ਬਣਾਉਣ ਦੀ ਜਾਣਕਾਰੀ ਅਤੇ ਮਿਲਾਵਟਖੋਰੀ ਨੂੰ ਕਿਸ ਤਰ੍ਹਾਂ ਰੋਕਿਆ ਜਾਵੇ ਬਾਰੇ ਦੱਸਿਆ ਗਿਆ ਹੈ।ਸੰਘਾ ਨੇ ਅੱਗੇ ਦੱਸਿਆ ਕਿ ਇਸ ਕਿਤਾਬਚੇ ਵਿੱਚ ਹੀ ਦੁਕਾਨ ਤੇ ਕੰਮ ਕਰ ਰਹੇ ਵਿਅਕਤੀਆਂ ਨੂੰ ਸਾਫ ਸਫਾਈ ਦਾ ਕਿਵੇਂ ਧਿਆਨ ਰੱਖਣਾ ਹੈ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ।ਹਲਵਾਈਆਂ ਵੱਲੋਂ ਜਿਲ੍ਹਾ ਪ੍ਰਸਾਸ਼ਨ ਨੂੰ ਪੂਰਨ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਮਿਲਾਵਟਖੋਰੀ ਨਹੀਂ ਕਰਨਗੇ ਅਤੇ ਲੋਕਾਂ ਨੂੰ ਮਿਆਰੀ ਸਮਾਨ ਹੀ ਪ੍ਰਦਾਨ ਕੀਤਾ ਜਾਵੇਗਾ।ਹਲਵਾਈਆਂ ਵੱਲੋਂ ਇਹ ਵੀ ਯਕੀਨ ਦਵਾਇਆ ਗਿਆ ਕਿ ਉਹ ਮਿਠਾਈ ਵੇਚਣ ਸਮੇਂ ਡੱਬੇ ਦੇ ਤੋਲ ਨੂੰ ਵੇਚਣ ਵਾਲੇ ਸਮਾਨ ਦੇ ਤੋਲ ਵਿੱਚ ਸ਼ਾਮਲ ਨਹੀਂ ਕਰਨਗੇ।ਇਸ ਮੌਕੇ ਲਖਬੀਰ ਸਿੰਘ ਭਾਗੋਵਾਲੀਆ ਜਿਲ੍ਹਾ ਸਿਹਤ ਅਫਸਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …

Leave a Reply