ਜੰਡਿਆਲਾ ਗੁਰੂ, 27 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਸ਼੍ਰੀ ਗੁਰੂ ਰਾਮਦਾਸ ਜੀ ਦਾ
ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਅਤੇ ਸਟਾਫ ਨੇ ਸ਼੍ਰੀ ਜਪੁਜੀ ਸਾਹਿਬ ਜੀ ਦਾ ਪਾਠ ਸੰਗਤ ਰੂਪ ਵਿੱਚ ਕੀਤਾ । ਉਪਰੰਤ ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਨੂੰ ਸ਼੍ਰੀ ਗੁਰੂ ਰਾਮਦਾਸ ਜੀ ਦੀ ਜੀਵਨੀ ਬਾਰੇ ਪਾਇਆ ਅਤੇ ਸ਼੍ਰੀ ਗੁਰੂ ਰਾਮਦਾਸ ਜੀ ਦੀ ਸਿੱਖਿਆ `ਤੇ ਚੱਲਣ ਦੀ ਪ੍ਰੇਰਨਾ ਦਿੱਤੀ।ਉਹਨਾਂ ਨੇ ਬੱਚਿਆਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਸ਼੍ਰੀ ਗੁਰੂ ਰਾਮਦਾਸ ਜੀ ਸੇਵਾ ਤੇ ਭਗਤੀ ਨਾਲ ਜੁੜੇ ਰਹੇ।ਬੱਚਿਆਂ ਨੇ ਸਕੂਲ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ।ਇਸ ਮੌਕੇ ਪ੍ਰਿੰਸੀਪਲ ਅਮਰਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਨਰਿੰਦਰਪਾਲ ਕੌਰ, ਸ਼ਿਲਪਾ ਸ਼ਰਮਾ, ਸਮੂਹ ਸਟਾਫ ਅਤੇ ਬੱਚੇ ਹਾਜ਼ਿਰ ਸਨ।ਆਖੀਰ `ਚ ਚਾਹ ਦਾ ਲੰਗਰ ਵੀ ਲਗਾਇਆ ਗਿਆ ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media