Tuesday, September 1, 2026

ਸ਼ਹੀਦ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ `ਚ ਵੱਡਾ ਜਥਾ ਕਰੇਗਾ ਸ਼ਮੂਲੀਅਤ – ਬੱਛੋਆਣਾ, ਅਤਲਾ

ਭੀਖੀ, 28 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ 31 ਅਕਤੂਬਰ ਨੂੰ ਮਨਾਏ ਜਾ ਰਹੇ ਸ਼ਹੀਦ ਭਾਈ ਬੇਅੰਤ ਸਿੰਘ ਦੇ Bacchoana, Atla34ਵੇਂ ਸ਼ਹੀਦੀ ਦਿਹਾੜੇ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਅਕਾਲੀ ਦਲ (ਅ) ਦੇ ਮਾਨਸਾ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ, ਜੁਗਿੰਦਰ ਸਿੰਘ ਬੋਹਾ ਅਤੇ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਵੱਡਾ ਜੱਥਾ 30 ਅਕਤੂਬਰ ਨੂੰ ਸ਼ਾਮ 4.00 ਵਜੇ ਬੁਢਲਾਡਾ ਰੇਲਵੇ ਸਟੇਸ਼ਨ ਤੋਂ ਦਿੱਲੀ ਲਈ ਰਵਾਨਾ ਹੋਵੇਗਾ।ਬੱਛੋਆਣਾ ਅਤੇ ਅਤਲਾ ਨੇ ਪੱਤਰਕਾਰਾਂ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਅੰਤ ਸਿੰਘ, ਸਤਵੰਤ ਸਿੰਘ, ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਹਰ ਸਾਲ ਦਿੱਲੀ `ਚ ਮਨਾਇਆ ਜਾਦਾ ਹੈ।
 

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …

Leave a Reply