ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ
ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ 30 ਅਕਤੂਬਰ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 30 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਅਕਾਲੀ ਜਥਿਆਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ ਮਹਾਂਪੁਰਸ਼ ਤੇ ਸੰਗਤਾਂ ਸ਼ਾਮਲ ਹੋਣਗੀਆਂ।ਲੌਂਗੋਵਾਲ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਸੇਵਾ ਸੰਭਾਲ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media