ਸਮਰਾਲਾ, 29 ਅਕਤੂਬਰ (ਪੰਜਾਬ ਪੋਸਟ- ਕੰਗ) – ਧੰਨ ਧੰਨ ਜ਼ਿੰਦਾ ਪੀਰ ਖਵਾਜਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਨੀਲੋਂ ਪੁੱਲ ਦਰਬਾਰ ਦੇ ਮੁੱਖ ਸਰਪ੍ਰਸਤ ਸੰਤ
ਬਾਬਾ ਮਨਜੋਤ ਸਿੰਘ ਦੀ ਸਰਪ੍ਰਸਤੀ ਹੇਠ ਬਾਬਾ ਗੁਰਵਿੰਦਰ ਸਿੰਘ ਮਾਛੀਵਾੜਾ ਸਾਹਿਬ, ਬਾਬਾ ਬੂਟਾ ਸਿੰਘ ਈਸਾਪੁਰ ਅਤੇ ਮਾਤਾ ਸਤਨਾਮ ਕੌਰ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਸਮਰਾਲਾ ਵਿਖੇ ਮਰੀਜਾਂ ਅਤੇ ਉਨ੍ਹਾਂ ਦੀ ਦੇਖਭਾਲ ਲਈ ਆਏ ਸਕੇ ਸਬੰਧੀਆਂ ਲਈ ਲੰਗਰ ਲਗਾਇਆ ਗਿਆ।ਬਾਬਾ ਮਨਜੋਤ ਸਿੰਘ ਗਰੇਵਾਲ (ਨੀਲੋਂ ਪੁਲ ਵਾਲੇ) ਨੇ ਦੱਸਿਆ ਕਿ ਲੋੜਵੰਦਾਂ ਦੀ ਮਦਦ ਕਰਨ ਦੀ ਨਿਸ਼ਕਾਮ ਸੇਵਾ ਲਈ ਇਸ ਲੰਗਰ ਦਾ ਪ੍ਰਬੰਧ ਕੀਤਾ ਗਿਆ, ਜੋ ਹਰੇਕ ਸੋਮਵਾਰ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਲਗਾਇਆ ਜਾਵੇਗਾ ਅਤੇ ਇਸ ਤੋਂ ਇਲਾਵਾ ਖਮਾਣੋਂ ਅਤੇ ਮਾਛੀਵਾੜਾ ਦੇ ਸਿਵਲ ਹਸਪਤਾਲ ਵਿਖੇ ਵੀ ਮਰੀਜਾਂ ਦੀ ਮਦਦ ਲਈ ਲੰਗਰ ਲਗਾਇਆ ਜਾਇਆ ਕਰੇਗਾ।ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਲੰਗਰ ਦੀ ਸੇਵਾ ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਰੋਜਾਨਾ ਲਈ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਲੋੜਵੰਦਾਂ ਨੂੰ ਭੋਜਨ ਮਿਲ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬਜੀਤ ਸਿੰਘ ਲੁਧਿਆਣਾ, ਬਿੰਦਾ ਬਰਮਾ, ਕੁਲਵਿੰਦਰ ਸਿੰਘ ਸਰਪੰਚ ਬੰਬਾਂ, ਬੰਟੀ ਨੀਲੋਂ, ਸੁਖਵੀਰ ਸਿੰਘ, ਪਾਲੀ ਛੰਦੜਾਂ ਆਦਿ ਤੋਂ ਇਲਾਵਾ ਹੋਰ ਵੀ ਸੇਵਾਦਾਰ ਹਾਜਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media