ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ
ਸਜਾਵਟ ਕਰਵਾਉਣ ਵਾਲੇ ਮੁੰਬਈ ਨਿਵਾਸੀ ਇਕਬਾਲ ਸਿੰਘ ਅਤੇ ਅਮਰੀਕਾ ਤੋਂ ਵਿਸ਼ੇਸ਼ ਤੌਰ ’ਤੇ 150 ਮੈਂਬਰੀ ਜਥਾ ਲੈ ਕੇ ਪਹੁੰਚੇ ਸਿੱਖ ਧਰਮਾ ਇੰਟਰਨੈਸ਼ਨਲ ਦੇ ਆਗੂ ਭਾਈ ਕੁਲਬੀਰ ਸਿੰਘ ਅਤੇ ਸਦਾਸਤਸਿਮਰਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਕਬਾਲ ਸਿੰਘ ਮੁੰਬਈ ਅਤੇ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਵੱਲੋਂ ਪ੍ਰਕਾਸ਼ ਪੁਰਬ ਨਿਭਾਈਆਂ ਸੇਵਾਵਾਂ ਲਈ ਧੰਨਵਾਦ ਕੀਤਾ। ਇਸ ਮੌਕੇ ਮਨਜੀਤ ਸਿੰਘ ਬਾਠ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਜਸਵਿੰਦਰ ਸਿੰਘ ਦੀਨਪੁਰ, ਬਿਜੈ ਸਿੰਘ, ਸ. ਪ੍ਰਤਾਪ ਸਿੰਘ, ਸਕੱਤਰ ਸਿੰਘ ਮੀਤ ਸਕੱਤਰ, ਕੁਲਜੀਤ ਸਿੰਘ ‘ਸਿੰਘ ਬ੍ਰਦਰਜ਼ ਵਾਲੇ’, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਗੁਰਾ ਸਿੰਘ ਵਧੀਕ ਮੈਨੇਜਰ ਅਤੇ ਹੋਰ ਮੌਜੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media