ਭੀਖੀ/ਮਾਨਸਾ, 29 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਵਿਜੀਲੈਂਸ ਵਿਭਾਗ ਵਲੋ ਲੋਕਾਂ ਨੂੰ ਜਾਗਰੂਕ ਕਰਨ ਲਈ 29 ਅਕਤੂਬਰ ਤੋਂ 3 ਨਵੰਬਰ ਤੱਕ
ਮਨਾਏ ਜਾ ਰਹੇ ਜਾਗਰੂਕਤਾ ਹਫਤੇ ਦੇ ਤਹਿਤ ਇੰਸਪੈਕਟਰ ਸੱਤਪਾਲ ਸਿੰਘ ਦੀ ਅਗਵਾਈ ਵਾਲੀ ਵਿਜੀਲੈਂਸ ਟੀਮ ਵਲੋਂ ਤਹਿਸੀਲ ਕੰਪਲੈਕਸ ਮਾਨਸਾ ਵਿਖੇ ਇੱਕ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ।ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਸੱਤਪਾਲ ਸਿੰਘ ਨੇ ਕਿਹਾ ਜੇਕਰ ਕੋਈ ਵੀ ਸਰਕਾਰੀ ਅਧਿਕਾਰੀ, ਕਰਮਚਾਰੀ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਕਿਸੇ ਨੂੰ ਤੰਗ ਪ੍ਰੇਸ਼ਾਨ ਕਰਦਾ ਹੋਵੇ, ਜਾ ਕਿਸੇ ਕੰਮ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੋਵੇ ਤਾਂ ਤਰੁੰਤ ਉਸ ਦੀ ਸੂਚਨਾ ਵਿਜੀਲੈਂਸ ਵਿਭਾਗ ਨੂੰ ਦਿੱਤੀ ਜਾਵੇ।ਊਨਾ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਕਰਮਚਾਰੀ ਨੇ ਆਪਣੇ ਅਹੁੱਦੇ ਦੀ ਦੁਰਵਰਤੋਂ ਕਰਕੇ ਆਪਣੀ ਆਮਦਨ ਤੋਂ ਵੱਧ ਜਮੀਨ ਜਾਇਦਾਦ ਬਣਾਈ ਹੈ ਤਾਂ ਉਸ ਦੀ ਸੂਚਨਾ ਵੀ ਵਿਜੀਲੈਂਸ ਨੂੰ ਦਿੱਤੀ ਜਾਵੇ।ਊਨਾ ਕਿਹਾ ਕਿ ਕਿਸੇ ਵੀ ਰਿਸ਼ਵਤ/ ਭ੍ਰਿਸ਼ਟਾਚਾਰ ਮਾਮਲੇ ਦੀ ਇਤਲਾਹ ਵਿਜੀਲੈਂਸ ਦਫਤਰ ਮਾਨਸਾ ਦੇ ਫੋਨ ਨੰਬਰ 01652-230222 ਜਾ ਵਿਜੀਲੈਂਸ ਪੰਜਾਬ ਦੇ ਹੈਡ ਆਫਿਸ ਚੰਡੀਗੜ੍ਹ ਦੇ ਟੋਲ ਫ੍ਰੀ ਨੰਬਰ 180018001000 `ਤੇ ਵੀ ਦਰਜ ਕਰਾਈ ਜਾ ਸਕਦੀ ਹੈ।ਇਸ ਮੌਕੇ ਥਾਣੇਦਾਰ ਹਰਜਿੰਦਰ ਸਿੰਘ, ਗੁਰਜੰਟ ਸਿੰਘ, ਸੀਤਾ ਸਿੰਘ ਆਦਿ ਵਿਜੀਲੈਂਸ ਕਰਮਚਾਰੀ ਵੀ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media