ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਹੋਵੇਗੀ ਪਟਾਖੇ ਚਲਾਉਣ ਦੀ ਆਗਿਆ- ਕਮਿਸ਼ਨਰ ਪੁਲਿਸ
ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਐਸ ਸ੍ਰੀਵਾਸਤਵਾ ਦੀ ਹਾਜ਼ਰੀ
ਵਿੱਚ ਪਟਾਖੇ ਵੇਚਣ ਵਾਲਿਆਂ ਦੇ ਡਰਾਅ ਕੱਢੇ ਗਏ।ਡਿਪਟੀ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ, ਵਿਕਾਸ ਹੀਰਾ ਐਸ.ਡੀ.ਐਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਟਾਖਾ ਵਪਾਰੀ ਹਾਜ਼ਰ ਸਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੰਘਾ ਨੇ ਦੱਸਿਆ ਕਿ ਪਟਾਖਾ ਵਪਾਰੀਆਂ ਵੱਲੋਂ 480 ਬਿਨੈਪੱਤਰ ਪ੍ਰਾਪਤ ਹੋਏ ਸਨ, ਪ੍ਰੰਤੂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ 2016 ਵਿੱਚ ਕੁੱਲ 56 ਡਰਾਅ ਕੱਢੇ ਗਏ ਸਨ ਅਤੇ ਕੋਰਟ ਦੇ ਆਦੇਸ਼ਾਂ ਅਨੁਸਾਰ 56 ਡਰਾਅ ਵਿੱਚੋਂ 20 ਫੀਸਦ ਪਟਾਖਾ ਵਪਾਰੀਆਂ ਦੇ ਡਰਾਅ ਕੱਢੇ ਜਾਣੇ ਸਨ।ਜਿਸ ਅਨੁਸਾਰ ਪੂਰੇ ਪਾਰਦਰਸ਼ੀ ਢੰਗ ਨਾਲ ਪਟਾਖਾ ਵਪਾਰੀਆਂ ਦੇ 10 ਡਰਾਅ ਕੱਢੇ ਗਏ ਹਨ।ਸੰਘਾ ਨੇ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਪਟਾਖਾ ਵਪਾਰੀਆਂ ਨੂੰ ਨਿਊ ਅੰਮਿ੍ਰਤਸਰ ਵਿਖੇ ਪਟਾਖੇ ਵੇਚਣ ਲਈ ਜਗ੍ਹਾ ਅਲਾਟ ਕੀਤੀ ਗਈ ਹੈ ਜਿਥੇ ਇਹ ਪਟਾਖਾ ਵਪਾਰੀ ਆਪਣੇ ਪਟਾਖੇ ਵੇਚ ਸਕਣਗੇ।ਸੰਘਾ ਨੇ ਪਟਾਖਾ ਵਪਾਰੀਆਂ ਨੂੰ ਕਿਹਾ ਕਿ ਉਹ ਪਟਾਖੇ ਵੇਚਣ ਵਾਲੀ ਜਗ੍ਹਾ ਤੇ ਪੂਰੀ ਸਾਵਧਾਨੀ ਵਰਤਣ ਅਤੇ ਸਕਰਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ।ਸੰਘਾ ਨੇ ਪਟਾਖਾ ਵਪਾਰੀਆਂ ਨੁੰ ਕਿਹਾ ਕਿ ਉਹ ਆਪਣੇ ਸਟਾਲਾਂ ਦੇ ਬਾਹਰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਖੇ ਚਲਾਉਣ ਦੇ ਬੋਰਡ ਜਰੂਰ ਡਿਸਪਲੇ ਕਰਨ ਤਾਂ ਜੋ ਆਮ ਲੋਕਾਂ ਨੂੰ ਇਸ ਦੀ ਜਾਣਕਾਰੀ ਮਿਲ ਸਕੇ।
ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰੀਵਾਸਤਵਾ ਨੇ ਦੱਸਿਆ ਕਿ ਪਟਾਖੇ ਵੇਚਣ ਵਾਲੀ ਜਗ੍ਹਾ `ਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰਟ ਦੇ ਹੁਕਮਾਂ ਅਨੁਸਾਰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਪਟਾਖੇ ਚਲਾਉਣ।ਕਮਿਸ਼ਨਰ ਪੁਲਿਸ ਨੇ ਕਿਹਾ ਕਿ ਰਾਤ 10 ਵਜੇ ਤੋਂ ਬਾਅਦ ਪਟਾਖੇ ਚਲਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media