Saturday, March 14, 2026

ਬਾਬਾ ਫ਼ਰੀਦ ਸਕੂਲ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਬਾਦਲ ਦਾ ਕੀਤਾ ਦੌਰਾ

ਬਠਿੰਡਾ, 31 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਮਾਜ ਸੇਵਾ ਦੀਆਂ ਗਤੀਵਿਧੀਆਂ ਤਹਿਤ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਦੇ PPN3110201809ਵਿਦਿਆਰਥੀਆਂ ਨੇ ਬਿਰਧ ਆਸ਼ਰਮ, ਬਾਦਲ ਵਿਖੇ ਇੱਕ ਦਿਨਾਂ ਦੌਰਾ ਕੀਤਾ। ਜਿਸ ਦੌਰਾਨ ਸਕੂਲ ਦੇ ਐਨ.ਐਸ.ਐਸ ਕੋਆਰਡੀਨੇਟਰ ਦੀ ਅਗਵਾਈ ਹੇਠ ਐਨ.ਐਸ.ਐਸ ਦੇ 50 ਵਲੰਟੀਅਰਾਂ ਵਲੋ ਬਿਰਧ ਆਸ਼ਰਮ, ਬਾਦਲ ਵਿਖੇ ਨਿਵਾਸ ਕਰਦੇ ਬਜ਼ੁਰਗਾਂ ਨਾਲ ਦੁੱਖ-ਸੁੱਖ ਸਾਂਝਾ ਕੀਤਾ ਗਿਆ।ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦੀ ਸਫ਼ਾਈ ਕੀਤੀ ਅਤੇ ਪੌਦਿਆਂ ਨੂੰ ਪਾਣੀ ਦਿੱਤਾ।ਇਸ ਦੌਰੇ ਦਾ ਮੰਤਵ ਵਿਦਿਆਰਥੀਆਂ ਨੂੰ ਸਮਾਜ ਅਤੇ ਵੱਡਿਆਂ ਪ੍ਰਤੀ ਆਪਣੇ ਫਰਜ਼ਾਂ ਤੋਂ ਜਾਣੂ ਕਰਵਾਉਣਾ ਸੀ ਤਾਂ ਜੋ ਉਹ ਦੇਸ਼ ਦੇ ਚੰਗੇ ਨਾਗਰਿਕ ਬਣ ਸਕਣ।ਵਿਦਿਆਰਥੀਆਂ ਲਈ ਇਹ ਬਹੁਤ ਹੀ ਖੁਸ਼ੀ ਵਾਲਾ ਪਲ ਸੀ, ਜਦੋਂ ਉਨ੍ਹਾਂ ਨੇ ਸਭ ਸਤਿਕਾਰਤ ਬਜ਼ੁਰਗਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।ਔਖੇ ਸਮੇਂ ਦਾ ਸਾਹਮਣਾ ਕਰਨ ਦੇ ਬਾਵਜੂਦ ਵੀ ਬਜ਼ੁਰਗਾਂ ਦੀ ਜ਼ਿੰਦਾਦਿਲੀ ਅਤੇ ਆਖਰੀ ਸਮੇਂ ਵੀ ਖੁਸ਼ ਰਹਿਣਾ ਵਿਦਿਆਰਥੀਆਂ ਲਈ ਬਹੁਤ ਵੱਡੀ ਪ੍ਰੇਰਨਾ ਸੀ ।
ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਅਤੇ ਵਿਦਿਆਰਥੀਆਂ ਨੂੰ ਇਸ ਨੇਕ ਕੰਮ ਲਈ ਵਧਾਈ ਦਿੱਤੀ ਅਤੇ ਅਗਾਂਹ ਤੋਂ ਵੀ ਅਜਿਹੇ ਸਾਰਥਕ ਸਮਾਜਿਕ ਕੰਮਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਂਦੇ ਰਹਿਣ ਲਈ ਕਿਹਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੇ੍ਰਰਣਾ ਦਿੰਦੇ ਹੋਏ ਕਿਹਾ ਕਿ ਬਜ਼ੁਰਗ ਸਾਡਾ ਸਰਮਾਇਆ ਹੁੰਦੇ ਹਨ।
 

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply