ਭੀਖੀ, 31 ਅਕਤੂਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਮੇਂ ਦੀਆਂ ਹਾਕਮ ਸਰਕਾਰਾਂ ਦਲਿਤ ਅਤੇ ਗਰੀਬ ਲੋਕਾਂ ਨੂੰ ਕੇਵਲ ਰਾਜਨੀਤੀ ਦਾ ਅਖਾੜਾ ਬਣਾ ਕੇ
ਆਪਣੇ ਹਿੱਤਾਂ ਲਈ ਵਰਤ ਰਹੀਆਂ ਹਨ ਅਤੇ ਦਲਿਤ ਲਗਾਤਾਰ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਆਰਥਿਕ ਪਾੜੇ ਦਾ ਸ਼ਿਕਾਰ ਹੋ ਕੇ ਦਿਨੋ ਦਿਨ ਪੱਛੜ ਰਹੇ ਹਨ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀ.ਪੀ.ਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਜਿਲ੍ਹਾ ਡੈਲੀਗੇਟ ਇਜਲਾਸ ਦੌਰਾਨ ਡੈਲੀਗੇਟ ਸਾਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਆਰ.ਐਸ.ਐਸ ਦੇ ਦਲਿਤ ਵਿਰੋਧੀ ਨੀਤੀ ਦੇਸ਼ ਵਿਚੋਂ ਦਲਿਤਾਂ ਅਤੇ ਗਰੀਬ ਲੋਕਾਂ ਦੇ ਮਾਰੂ ਨੀਤੀ ਨੂੰ ਲਾਗੂ ਕਰਕੇ ਦੇਸ਼ ਵਿੱਚ ਮਨਸਿਮਰਤੀ ਨੂੰ ਲਾਗੂ ਕਰਨ ਲਈ ਤੱਤਪਰ ਹਨ ਆਰਥਿਕ ਅਤੇ ਸਮਾਜਿਕ ਤੌਰ ਤੇ ਦਲਿਤ ਸਮਾਜ ਨੂੰ ਪਿੱਛੇ ਲੈ ਕੇ ਜਾਣਾ ਚਾਹੁੰਦੇ ਹਨ।ਪ੍ਰੰਤੂ ਆਰ.ਐਸ.ਐਸ ਦੇ ਦਲਿਤ ਵਿਰੋਧੀ ਏਜੰਡੇ ਨੂੰ ਲਾਗੂ ਨਾ ਹੋਣ ਲਈ ਲਈ ਦਲਿਤ ਅਤੇ ਗਰੀਬ ਲੋਕਾਂ ਨੂੰ ਜਥੇਬੰਦਕ ਏਕਤਾ ਤੇ ਸੰਘਰਸ਼ ਤੇ ਜ਼ੋਰ ਦੇਣਾ ਚਾਹੀਦਾ ਹੈ।ਉਹਨਾਂ ਦਲਿਤ ਸਮਾਜ ਨੂੰ ਆਪਣੀਆਂ ਸਹੂਲਤਾਂ ਤੇ ਹੱਕਾਂ ਲਈ ਸਿੱਖਿਆ ਸਿਹਤ ਅਤੇ ਰੁਜ਼ਗਾਰ ਪ੍ਰਾਪਤੀ ਲਈ ਅੱਗੇ ਆਉਣ ਦੀ ਅਪੀਲ ਕੀਤੀ।ਉਹਨਾਂ ਪੰਜਾਬ ਖੇਤ ਮਜ਼ਦੂਰ ਸਭਾ ਵੱਲੋਂ 50ਵੀਂ ਵਰ੍ਹੇ ਗੰਢ ਨੂੰ ਸਮਰਪਿਤ ਬਠਿੰਡਾ ਵਿਖੇ ਸੂਬਾ ਪੱਧਰੀ ਗੋਲਡਨ ਜੁਬਲੀ ਨੂੰ ਮਨਾਉਣ ਦੇ ਸਬੰਧ ਵਿੱਚ ਰੱਖੀ ਗਈ ਸੂਬਾ ਪੱਧਰੀ ਰੈਲੀ ਵਿੱਚ ਕਿਰਤੀ ਕਾਮਿਆਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ।
ਇਜਲਾਸ ਦੌਰਾਨ ਜਗਸੀਰ ਸਿੰਘ ਕੁਸਲਾ, ਗੁਰਦੀਪ ਸਿੰਘ ਰੰਘੜਿਆਲ ਅਤੇ ਕਰਤਾਰ ਸਿੰਘ ਖਿਆਲਾ ਦੇ ਪ੍ਰਧਾਨਗੀ ਮੰਡਲ ਹੇਠ ਸ਼ੁਰੂ ਹੋਇਆ ਅਤੇ ਟਰੇਡ ਯੂਨੀਅਨ ਆਗੂ ਦਰਸ਼ਨ ਪੰਧੇਰ ਵਲੋਂ ਸਵਾਗਤੀ ਭਾਸ਼ਣ ਕੀਤਾ ਗਿਆ। ਇਸ ਸਮੇਂ ਪੰਜਾਬ ਕਿਸਾਨ ਸਭਾ ਦੇ ਜਿਲ੍ਹਾ ਮੀਤ ਪ੍ਰਧਾਨ ਦਲਜੀਤ ਮਾਨਸ਼ਾਹੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ, ਮਜ਼ਦੂਰ ਨੂੰ ਏਕਤਾ ਬਣਾ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰਨ ਦੀ ਜਰੂਰਤ ਹੈ ਤਾਂ ਜੋ ਆ ਰਹੀਆਂ ਸਮੱਸਿਆਵਾਂ ਨੂੰ ਸੁਖਾਲੇ ਢੰਗ ਨਾਲ ਹੱੱਲ ਕੀਤਾ ਜਾ ਸਕੇ।ਜਥੇਬੰਦੀ ਦੇ ਸਕੱਤਰ ਸੀਤਾ ਰਾਮ ਵੱਲੋਂ ਤਿੰਨ ਸਾਲਾਂ ਦੇ ਲੇਖੇ ਜੋਖੇ ਦੀ ਰਿਪੋਰਟ ਪੇਸ਼ ਕੀਤੀ ਗਈ ਅਤੇ ਹਾਜ਼ਰ ਡੈਲੀਗੇਟ ਸਾਥੀਆਂ ਵੱਲੋਂ ਬਹਿਸ ਵਿੱਚ ਹਿੱਸਾ ਲੈਣ ਦੌਰਾਨ ਰਿਪੋਰਟ ਸਰਵਸੰਮਤੀ ਨਾਲ ਪਾਸ ਕੀਤੀ ਗਈ ਅਤੇ ਸਰਵਸੰਮਤੀ ਨਾਲ 31 ਮੈਂਬਰੀ ਜਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਕ੍ਰਿਸ਼ਨ ਚੌਹਾਨ ਜਿਲ੍ਹਾ ਪ੍ਰਧਾਨ, ਬੱਬੂ ਸਿੰਘ, ਜਗਸੀਰ ਕੁਸਲਾ ਦੋਵੇ ਮੀਤ ਪ੍ਰਧਾਨ, ਸੀਤਾ ਰਾਮ ਗੋਬਿੰਦਪੁਰਾ, ਜਿਲ੍ਹਾ ਜਨਰਲ ਸਕੱਤਰ, ਕ੍ਰਿਸ਼ਨ ਉਭਾ, ਹਰਜਿੰਦਰ ਕੌਰ ਸਕੱਤਰ ਅਤੇ ਸੁਖਦੇਵ ਸਿੰਘ ਪੰਧੇਰ ਜਿਲ੍ਹਾ ਖਜਾਨਚੀ ਚੁਣੇ ਗਏ ਅੰਤ ਵਿੱਚ ਜਿਲ੍ਹਾ ਪ੍ਰਧਾਨ ਕ੍ਰਿਸ਼ਨ ਚੌਹਾਨ ਹਾਜ਼ਰ ਡੈਲੀਗੇਟ ਸਾਥੀਆਂ ਅਤੇ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਮਨਰੇਗਾ ਕਾਨੂੰਨ ਨੂੰ ਲਾਗੂ ਕਰਵਾਉਣ ਕੱਟੇ ਗਏ ਲੀਲੇ ਕਾਰਡਾਂ ਨੂੰ ਦੁਬਾਰਾ ਲਾਗੂ ਕਰਵਾਉਣ ਅਤੇ ਪੰਜਾਬ ਸਰਕਾਰ ਵਲੋਂ ਦਲਿਤਾਂ ਦੀ ਖਤਮ ਕੀਤੀ ਬਿਜਲੀ ਸਬਸਿਡੀ ਨੂੰ ਜਾਰੀ ਰੱਖਣ ਲਈ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।ਉਹਨਾਂ ਕਿਹਾ ਕਿ 24 ਨਵੰਬਰ ਦੀ ਪੰਜਾਬ ਖੇਤ ਮਜ਼ਦੂਰ ਸਭਾ ਦੀ ਬਠਿੰਡਾ ਰੈਲੀ ਵਿੱਚ ਮਾਨਸਾ ਜਿਲ੍ਹੇ ਵਿੱਚੋਂ ਸੈਂਕੜੇ ਕਿਰਤੀ ਕਾਮੇ ਸ਼ਾਮਲ ਹੋਣਗੇ ਅਤੇ ਬਠਿੰਡਾ ਰੈਲੀ ਗਰੀਬ ਅਤੇ ਦਲਿਤ ਲੋਕਾਂ ਲਈ ਮੀਲ ਪੱਧਰ ਸਾਬਤ ਹੋਵੇਗੀ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਪੱਪੀ ਮੂਲਾ ਸਿੰਘ ਵਾਲਾ, ਸੁਖਦੇਵ ਦਲੇਲ ਸਿੰਘ ਵਾਲਾ, ਹਰਨੇਕ ਮਾਨਸਾ ਖੁਰਦ, ਸੁਖਪਾਲ ਉਭਾ, ਗੁਰਜੰਟ ਮੱਤੀ, ਜੀਤ ਬਰਨਾਲਾ ਆਦਿ ਹਾਜ਼ਰ ਸਨ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media