ਰੌਸ਼ਨੀ ਦੇ ਤਿਉਹਾਰ ਦੀਵਾਲੀ ਨੂੰ ਸ਼ੋਰ ਅਤੇ ਪ੍ਰਦੂਸ਼ਣ ਮੁਕਤ ਮਨਾਇਆ ਜਾਵੇ
ਬਟਾਲਾ, 1 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਨੇ ਸਬ-ਡਵੀਜ਼ਨ ਦੇ ਸਮੂਹ ਸਰਕਾਰੀ ਅਤੇ ਨਿੱਜੀ ਸਕੂਲ
ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਰੀਨ ਦਿਵਾਲੀ ਮਨਾਉਣ ਲਈ ਪ੍ਰੇਰਿਤ ਕਰਨ।ਆਪਣੇ ਦਫ਼ਤਰ ਵਿੱਚ ਸਕੂਲ ਮੁਖੀਆਂ ਨਾਲ ਮੀਟਿੰਗ ਕਰਦਿਆਂ ਐਸ.ਡੀ.ਐਮ ਬਟਾਲਾ ਨੇ ਕਿਹਾ ਕਿ ਸਾਰੇ ਸਕੂਲਾਂ ਵਿੱਚ ਵਿਸ਼ੇਸ਼ ਸਮਾਗਮ ਕੀਤੇ ਜਾਣ, ਜਿਸ ਵਿੱਚ ਵਿਦਿਆਰਥੀਆਂ ਨੂੰ ਪਟਾਕਿਆਂ ਦੇ ਨੁਕਸਾਨ ਬਾਰੇ ਵਿਸਥਾਰ ਵਿੱਚ ਦੱਸਿਆ ਜਾਵੇ।ਉਨਾਂ ਕਿਹਾ ਕਿ ਹਰ ਸਕੂਲ ਅਜਿਹੇ ਸਮਾਗਮ ਕਰਕੇ ਇਸ ਦੀ ਰਿਪੋਰਟ ਫੋਟੋ ਸਮੇਤ ਐਸ.ਡੀ.ਐਮ. ਦਫ਼ਤਰ ਨੂੰ ਭੇਜੇਗਾ।
ਰੋਹਿਤ ਗੁਪਤਾ ਨੇ ਵਿਦਿਆਰਥੀਆਂ ਅਤੇ ਹੋਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਵਾਰ ਬਿਨਾਂ ਪਟਾਕੇ ਚਲਾਏ ਗਰੀਨ ਦੀਵਾਲੀ ਮਨਾਉਣ।ਉਨਾਂ ਕਿਹਾ ਕਿ ਦੀਵਾਲੀ ਬਹੁਤ ਪਵਿੱਤਰ ਤਿਉਹਾਰ ਹੈ ਅਤੇ ਇਸ ਨੂੰ ਰੌਸ਼ਨੀ ਦੇ ਤਿਉਹਾਰ ਵਜੋਂ ਵੀ ਜਾਣਿਆ ਜਾਂਦਾ ਹੈ।ਉਨਾਂ ਕਿਹਾ ਕਿ ਦੀਵਾਲੀ ਦੀ ਰਾਤ ਨੂੰ ਪਟਾਕੇ ਚਲਾਉਣ ਨਾਲ ਬਹੁਤ ਸਾਰਾ ਸ਼ੋਰ ਅਤੇ ਜ਼ਹਿਰੀਲੇ ਧੂੰਏ ਦਾ ਪ੍ਰਦੂਸ਼ਣ ਪੈਦਾ ਹੁੰਦਾ ਹੈ, ਜਿਸ ਕਾਰਨ ਮਨੁੱਖ ਸਮੇਤ ਕਈ ਹੋਰ ਜੀਵ ਜੰਤੂਆਂ ਨੂੰ ਵੀ ਪਰੇਸ਼ਾਨੀ ਝੱਲਣੀ ਪੈਂਦੀ ਹੈ।ਉਨਾਂ ਕਿਹਾ ਕਿ ਹਰ ਵਿਅਕਤੀ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਪਟਾਕੇ ਚਲਾਉਣ ਤੋਂ ਬਿਲਕੁੱਲ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਸ ਪਵਿੱਤਰ ਤਿਉਹਾਰ ਦੀ ਪਵਿੱਤਰਤਾ ਨੂੰ ਕਾਇਮ ਰੱਖਦੇ ਹੋਏ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿੱਚ ਆਪਣਾ ਯੋਗਦਾਨ ਪਾ ਸਕੀਏ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media