Tuesday, September 1, 2026

ਡੀ.ਏ.ਵੀ ਪਬਲਿਕ ਸਕੂਲ `ਚ ਪੰਜਾਬ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬ ਦੇ ਇਤਿਹਾਸ ਅਤੇ ਸੰਘਰਸ਼ ਨੂੰ ਦਰਸਾਉੁਂਦੇ ਹੋਏ ਅਤੇ ਅਜ਼ਾਦੀ ਘੁਲਾਟੀਆਂ ਦੀਆਂ PPN0111201810ਕੁਰਬਾਨੀਆਂ ਨੂੰ ਦਿਖਾਉਣ ਲਈ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕ ਗੀਤਾਂ ਅਤੇ ਪੰਜਾਬ ਦੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਵਿਦਿਆਰਥੀਆਂ ਨੇ ਦੱਸਿਆ ਕਿ ਮੌਜੂਦਾ ਪੰਜਾਬ 1 ਨਵੰਬਰ 1966 ਵਿੱਚ ਹੋਂਦ ਵਿੱਚ ਆਇਆ। ਉਨਾਂ ਨੇ ਆਪਣੀਆਂ ਕਵਿਤਾਵਾਂ ਰਾਹੀਂ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਤੋਂ ਲੈ ਕੇ ਸ਼ਹੀਦ ਭਗਤ ਸਿੰਘ ਤੱਕ ਦੇ ਮਹਾਨ ਯੋਧਿਆਂ ਅਤੇ ਦੇਸ਼ ਭਗਤਾਂ ਨੂੰ ਯਾਦ ਕੀਤਾ।ਇੱਕ ਬਹੁਤ ਹੀ ਦਿਲ ਨੂੰ ਛੂਹ ਲੈਣ ਵਾਲੇ ਜੋਸ਼ੀਲੇ ਗੀਤ ਵਿੱਚ ਬੱਚਿਆਂ ਨੇ ਆਪਣੀ ਮਾਤਭੂਮੀ ਨਾਲ ਪਿਆਰ ਦਾ ਪ੍ਰਗਟਾਵਾ ਕਰਦਿਆਂ ਸੰਦੇਸ਼ ਦਿੱਤਾ ਕਿ ਆਪਣੀਆਂ ਜੜ੍ਹਾਂ ਤੇ ਪੰਜਾਬੀ ਸਭਿਆਚਾਰ ਦੇ ਨਾਲ ਜੁੜੇ ਰਹਿਣਾ ਬੜੇ ਹੀ ਮਾਣ ਦੀ ਗੱਲ ਹੈ ।  
    ਪੰਜਾਬ ਜੋਨ-ਏ ਖੇਤਰੀ ਅਧਿਕਾਰੀ ਡਾ. ਸ਼ੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੁੱਭਕਾਮਨਾਵਾਂ ਭੇਜੀਆਂ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਇਸ ਸ਼ਾਨਦਾਰ ਪੇਸ਼ਕਾਰੀ ਲਈ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਸਭਿਆਚਾਰ ਤੇ ਭਾਸ਼ਾ ਦਾ ਆਦਰ ਕਰਨ ਲਈ ਵੀ ਕਿਹਾ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …

Leave a Reply