Tuesday, May 26, 2026

ਖ਼ਾਲਸਾ ਕਾਲਜ ਗਰਲਜ਼ ਹੋਸਟਲ ’ਚ ਮਨਾਇਆ ਗਿਆ ਅਰਦਾਸ ਦਿਵਸ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਰਲਜ਼ ਹੋਸਟਲ ’ਚ ਅਰਦਾਸ ਦਿਵਸ ਮਨਾਇਆ ਗਿਆ।ਕਾਲਜ PPN0111201811ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ਆਯੋਜਿਤ ਧਾਰਮਿਕ ਸਮਾਗਮ ’ਚ ਹੋਸਟਲ ਦੀਆਂ ਸਮੂਹ ਵਿਦਿਆਰਥਣਾਂ ਨੇ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ।ਜਿਸ ਉਪਰੰਤ ਹੋਸਟਲ ਵਿਦਿਆਰਥਣਾਂ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੁੰ ਨਿਹਾਲ ਕੀਤਾ ਗਿਆ।
    ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੁਰਬਾਣੀ ਸਾਨੂੰ ਉੱਚੇ ਆਚਰਣ ਵੱਲੋ ਲੈ ਕੇ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ’ਚ ਨੈਤਿਕ ਮੁਲਾਂ ਲਈ ਗੁਰਬਾਣੀ ਨਾਲ ਜੁੜਨਾ ਅਤਿਅੰਤ ਜਰੂਰੀ ਹੈ। ਗੁੁਰ-ਸ਼ਬਦ ਦੀ ਕ੍ਰਿਪਾ ਨਾਲ ਹੀ ਵਿਦਿਆ ਦਾ ਦਾਨ ਅਤੇ ਸ਼ੋਭਾ ਪ੍ਰਾਪਤ ਹੁੰਦੀ ਹੈ।ਹੋਸਟਲ ’ਚ ਪਹਿਲੇ ਸਾਲ ਆਏੇ ਬੱਚਿਆਂ ਨੇ ਆਪਣੀ ਜਾਣ-ਪਛਾਣ ਕਰਵਾਈ ਅਤੇ ਨਵੀਆਂ ਵਿਦਿਆਰਥਣਾਂ ਨੂੰ ਤੋਹਫੇ ਦੇ ਕੇ ਨਿਵਾਜਿਆ ਗਿਆ।ਹੋਸਟਲ ਵਾਰਡਨ ਮੈਡਮ ਸੁਪਨਿੰਦਰਜੀਤ ਕੌਰ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਉਪਰੰਤ  ਗੁਰੂ ਦਾ ਲੰਗਰ ਵਰਤਾਇਆ ਗਿਆ।
    ਇਸ ਮੌਕੇ ਪ੍ਰੋ: ਗੁਰਬਖਸ ਸਿੰਘ, ਪ੍ਰੋ: ਸਵਰਾਜ ਕੌਰ, ਪ੍ਰੋ: ਸੁਪਨਿੰਦਰਜੀਤ ਕੌਰ, ਹੋਸਟਲ ਸੂਪਰਡੈਂਟ ਪ੍ਰਭਜੋਤ ਕੌਰ, ਸਿਮਰਨਪਾਲ ਕੌਰ ਮੌਜੂਦ ਸਨ।

Check Also

ਵੋਟਰ ਆਪਣੀ ਪਛਾਣ ਲਈ ਈਪਿਕ ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ਾਂ ਦੀ ਵੀ ਕਰ ਸਕਣਗੇ ਵਰਤੋਂ – ਜਿਲ੍ਹਾ ਚੋਣ ਅਫਸਰ

ਅਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫ਼ਸਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ …

Leave a Reply