ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਪੰਜਾਬ, ਡਾ: ਰਾਜ ਕੁਮਾਰ ਵੇਰਕਾ ਵਿਧਾਇਕ ਅਤੇ
ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵਡਾਲੀ ਭਰਾਵਾਂ ਦੇ ਘਰ ਜਾ ਕੇ ਸਵਰਗੀ ਪਿਆਰੇ ਲਾਲ ਵਡਾਲੀ ਦੇ ਲੜਕੇ ਸੰਦੀਪ ਸਿੰਘ ਨੂੰ ਪੰਜਾਬ ਸਰਕਾਰ ਦੀ ਤਰਫੋਂ ਨੌਕਰੀ ਦਾ ਨਿਯੁੱਕਤੀ ਪੱਤਰ ਸੌਪਿਆ।
ਇਸ ਮੌਕੇ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਵਡਾਲੀ ਭਰਾਵਾਂ ਵਿਚੋਂ ਪਿਆਰੇ ਲਾਲ ਵਡਾਲੀ ਦਾ ਦੇਹਾਂਤ ਹੋ ਗਿਆ ਸੀ ਤਾਂ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਹ ਉਸ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇਗੀ।ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਹੁਕਮ ਦਿੱਤੇ ਸਨ ਕਿ ਇਹ ਨਿਯੁੱਕਤੀ ਪੱਤਰ ਉਨ੍ਹਾਂ ਦੇ ਘਰ ਜਾ ਕੇ ਸੌਪਿਆ ਜਾਵੇ। ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ ਤਹਿਤ ਉਹ, ਡਾ: ਰਾਜ ਕੁਮਾਰ ਵੇਰਕਾ ਅਤੇ ਮੇਅਰ ਨਗਰ ਨਿਗਮ ਰਿੰਟੂ ਨਿਯੁੱਕਤੀ ਪੱਤਰ ਦੇਣ ਲਈ ਪਹੁੰਚੇ ਹਾਂ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media