Monday, April 6, 2026

ਪਲੇਠੇ ਸ਼੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਟੂਰਨਾਮੈਂਟ ਦੀਆ ਤਿਆਰੀਆਂ ਮੁਕੰਮਲ

ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਹਾਕੀ ਖਿਡਾਰੀ ਉਚੇਚੇ ਤੌਰ ਹੋਣਗੇ ਹਾਜ਼ਰ- ਪ੍ਰਿੰ. ਬਲਵਿੰਦਰ ਸਿੰਘ

PPN26081418

ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ ਸੱਗੂ) – ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਵੱਲੋ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਬਾਬਾ ਬਕਾਲਾ ਸਾਹਿਬ ਵਿਖੇ 28 ਅਗਸਤ ਤੋਂ 30 ਅਗਸਤ ਤੱਕ ਆਯੋਜਿਤ ਕੀਤੇ ਜਾ ਰਹੇ ਅੰਡਰ 17 ਸਾਲ ਉਮਰ ਵਰਗ ਦੇ ਪਲੇਠੇ ਸ਼੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਟੂਰਨਾਮੈਂਟ ਦੀਆ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਵੱਲੋ ਸੱਭ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ।ਇਸ ਗੱਲ ਦੀ ਜਾਣਕਾਰੀ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਡਾਇਰੈਕਟਰ ਸਪੋਰਟਸ ਪ੍ਰਿੰ. ਬਲਵਿੰਦਰ ਸਿੰਘ ਤੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਜੀ ਦੇ ਮੈਨੇਜਰ ਸੁਲੱਖਣ ਸਿੰਘ ਵੱਲੋਂ ਬਾਬਾ ਬਕਾਲਾ ਸਾਹਿਬ ਦੇ ਹਾਕੀ ਸਟੇਡੀਅਮ ਦਾ ਦੌਰਾ ਕਰਨ ਉਪਰੰਤ ਅੱਜ ਇੱਥੇ ਦਿੱਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਇਸ ਤਿੰਨ ਦਿਨਾਂ ਸੂਬਾ ਪੱਧਰੀ ਹਾਕੀ ਖੇਡ ਪ੍ਰਤੀਯੋਗਤਾ ਲਈ ਪੰਜਾਬ ਦੀਆਂ 8 ਨਾਮਵਰ ਹਾਕੀ ਅਕੈਡਮੀਆਂ ਦੀਆਂ ਟੀਮਾਂ ਨੂੰ ਸੱਦਾ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਾਕੀ ਖੇਡ ਖੇਤਰ ਦੇ ਵਿੱਚ ਵਿਸ਼ਵ ਪੱਧਰ ਤੇ ਸਿੱਖ ਹਾਕੀ ਖਿਡਾਰੀਆਂ ਦੀ ਵਿਲੱਖਣ ਪਹਿਚਾਣ ਕਾਇਮ ਕਰਨ ਦਾ ਜਥੇਦਾਰ ਅਵਤਾਰ ਸਿੰਘ ਵੱਲੋਂ ਲਿਆ ਗਿਆ ਸੁਪਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਟੀਮਾਂ ਦੀ ਇਸ ਟੂਰਨਾਮੈਂਟ ਦੇ ਵਿੱਚ ਸ਼ਮੂਲੀਅਤ ਤੋਂ ਬਾਅਦ ਹਕੀਕੀ ਰੂਪ ਵਿੱਚ ਬਦਲ ਜਾਵੇਗਾ। ਡਾਇਰੈਕਟਰ ਸਪੋਰਟਸ ਪ੍ਰਿੰ. ਬਲਵਿੰਦਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਟੂਰਨਾਮੈਂਟ ਦੌਰਾਨ ਪੰਜਾਬ ਦੇ ਡਾਇਰੈਕਟਰ ਸਪੋਰਟਸ ਤੇਜਿੰਦਰ ਸਿੰਘ ਧਾਲੀਵਾਲ, ਹਾਕੀ ਉਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ, ਹਾਕੀ ਉਲੰਪੀਅਨ ਆਈ ਜੀ ਸੁਰਿੰਦਰ ਸਿੰਘ ਸੋਢੀ, ਹਾਕੀ ਉਲੰਪੀਅਨ ਅਜੀਤਪਾਲ ਸਿੰਘ, ਹਾਕੀ ਉਲੰਪੀਅਨ ਰਾਜਪਾਲ ਸਿੰਘ (ਚਾਰੇ ਅਰਜਨ ਐਵਾਰਡੀ) ਅਤੇ ਜੁਆਇੰਟ ਡਾਇਰੈਕਟਰ ਮਿਸਟਰ ਲੋਟੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹਾਕੀ ਟੀਮਾਂ ਦੀ ਖੇਡਸ਼ੈਲੀ ਵਾਚਣਗੇ। ਜਦੋਂਕਿ ਜੱਜਾਂ ਤੇ ਤਕਨੀਕੀ ਮਹਿਰਾਂ ਦੀ ਅਹਿਮ ਜ਼ਿੰਮੇਵਾਰੀ ਅੰਤਰਰਾਸ਼ਟਰੀ ਪੱਧਰ ਦੇ ਹਾਕੀ ਖਿਡਾਰੀ ਨਿਭਾਉਣਗੇ। ਇਸ ਮੌਕੇ ਹਾਕੀ ਦੇ ਕਈ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਹਾਕੀ ਖਿਡਾਰੀ ਵੀ ਉਚੇਚੇ ਤੌਰ ਤੇ ਸ਼ਿਰਕਤ ਕਰਨਗੇ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply