ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਬਾਰ ਕਾਊਂਸਲ ਆਫ਼ ਪੰਜਾਬ ਐਂਡ
ਹਰਿਆਣਾ, ਚੰਡੀਗੜ੍ਹ ਦੀਆਂ ਸਾਲ 2018 ਦੀਆਂ ਚੋਣਾਂ ਜ਼ਿਲ੍ਹਾ ਪਠਾਨਕੋਟ ਵਿਖੇ ਸਵੇਰੇ 10:00 ਵਜੇ ਜ਼ਿਲ੍ਹਾ ਕੋਰਟ ਕੰਪਲੈਕਸ ਪਠਾਨਕੋਟ ਦੇ ਬਾਰ ਰੂਮ (ਪੋਲਿੰਗ ਸਟੇਸ਼ਨ) `ਚ ਹੋਈ।ਬਾਰ ਕਾੳਂੂਸਲ ਆਫ਼ ਪੰਜਾਬ ਐਂਡ ਹਰਿਆਣਾ, ਚੰਡੀਗੜ੍ਹ ਦੀਆਂ ਸਾਲ 2018 ਦੀਆਂ ਚੋਣਾਂ ਜ਼ਿਲ੍ਹਾ ਪਠਾਨਕੋਟ ਵਿਖੇ ਚੋਣ ਤਹਿਸੀਲਦਾਰ, ਪਠਾਨਕੋਟ ਸਰਬਜੀਤ ਸਿੰਘ ਦੀ ਸੁਪਰਵਿਜਨ ਹੇਠ ਕਾਰਵਾਈਆਂ ਗਈਆਂ।ਬਾਰ ਕਾਊਂਸਲ ਆਫ਼ ਪੰਜਾਬ ਐਂਡ ਹਰਿਆਣਾ, ਚੰਡੀਗੜ੍ਹ ਦੀਆਂ ਸਾਲ 2018 ਦੀਆਂ ਚੋਣਾਂ ਸਬੰਧੀ ਸਿਵਲ ਅਤੇ ਪੁਲਿਸ ਵਿਭਾਗ ਵਲੋਂ ਪੁੱਖਤਾ ਪ੍ਰਬੰਧ ਕੀਤੇ ਗਏ।
ਜਾਣਕਾਰੀ ਦਿੰਦਿਆਂ ਚੋਣ ਤਹਿਸੀਲਦਾਰ ਪਠਾਨਕੋਟ ਸਰਬਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਾਰ ਐਸੋਸ਼ੀਏਸ਼ਨ, ਪਠਾਨਕੋਟ ਦੀਆਂ ਕੁੱਲ 294 ਵੋਟਾਂ ਹਨ।ਉਨ੍ਹਾਂ ਦੱਸਿਆ ਕਿ ਜਿਲ੍ਹਾ ਬਾਰ ਐਸੋਸ਼ੀਏਸ਼ਨ ਪਠਾਨਕੋਟ ਦੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਗਈ ਸੀ ਕਿ ਆਪਣਾ ਆਈ.ਡੀ ਕਾਰਡ ਦਿਖਾ ਕੇ ਆਪਣੀ ਵੋਟ ਪੋਲ ਕਰਨ।ਉਨ੍ਹਾਂ ਦੱਸਿਆ ਕਿ ਬਾਰ ਕੌਂਸਲ ਦੀਆਂ ਚੋਣਾਂ ਦੀ ਪੋਲਿੰਗ ਦੌਰਾਨ ਕੋੋਈ ਵੀ ਉਮੀਦਵਾਰ, ਪੋਲਿੰਗ ਏਜੰਟ, ਵੋਟਰ ਵਲੋਂ ਮੋਬਾਇਲ ਫੋਨ ਅਤੇ ਕੈਮਰਾ/ਕਿਸੇ ਕਿਸਮ ਦਾ ਕੈਮਰਾ ਡਿਵਾਈਸ ਪੋਲਿੰਗ ਸਟੇਸ਼ਨ ਦੇ ਅੰਦਰ ਨਹੀਂ ਲੈ ਕੇ ਆਉਣ ਦੀ ਮਨਾਹੀ ਪਹਿਲਾ ਹੀ ਕਰ ਦਿੱਤੀ ਗਈ ਸੀ ਅਤੇ ਨਿਯਮਾਂ ਨੂੰ ਪੂਰਾ ਧਿਆਨ ਵਿੱਚ ਰੱਖ ਕੇ ਪੋਲਿੰਗ ਕਰਵਾਈ ਗਈ ਹੈ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media