ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ
ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਦੀਵਾਲੀ ਨੂੰ ਸਮਰਪਿਤ ਸਕੂਲ ਦੇ ਪ੍ਰਾਈਮਰੀ ਅਤੇ ਸੀਨੀਅਰ ਵਿੰਗ ਵੱਲੋਂ ਪੂਜਾ ਦੀਆਂ ਥਾਲੀਆਂ ਸਜਾਉਣ, ਦੀਵੇ ਸਜਾਉਣ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਸਕੂਲ ਦੇ ਸੀਨੀਅਰ ਤੇ ਪ੍ਰਾਈਮਰੀ ਵਿੰਗ ਦੇ ਵਿਦਿਆਰਥੀਆਂ ਨੇ ਲੈਂਪ, ਰੰਗੋਲੀ, ਦੀਵਾਲੀ ਕਾਰਡ ਅਤੇ ਦੀਵੇ ਬਣਾ ਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ।ਪ੍ਰਾਇਮਰੀ ਵਿਭਾਗ ਦੇ ਕਲਾ ਅਧਿਆਪਕ ਦੀ ਦੇਖ-ਰੇਖ ਵਿੱਚ ਜਮਾਤ ਦੂਸਰੀ ਦੇ ਵਿਦਿਆਰਥੀਆਂ ਨੇ ਦੀਵੇ ਤੇ ਕੈਂਡਲ ਸਜਾ ਕੇ, ਜਮਾਤ ਤੀਸਰੀ ਦੇ ਵਿਦਿਆਰਥੀਆਂ ਨੇ ਦੀਵਾਲੀ ਕਾਰਡ, ਚੌਥੀ ਦੇ ਵਿਦਿਆਰਥੀਆਂ ਨੇ ਤੌਰਨ ਬਣਾ ਕੇ, ਪੰਜਵੀਂ ਦੇ ਵਿਦਿਆਰਥੀਆ ਨੇ ਰੰਗੋਲੀ ਅਤੇ ਛੇਵੀਂ ਦੇ ਵਿਦਿਆਰਥੀਆਂ ਨੇ ਲੈਂਪ ਬਣਾ ਕੇ ਆਪਣੀ ਕਲਾ ਦਾ ਜਾਦੂ ਦਿਖਾਇਆ।ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੀਵੇ ਸਜਾਉਣ, ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਥਾਲੀ ਸਜਾਉਣ, ਨੌਵੀਂ ਜਮਾਤ ਦੇ ਵਿਦਿਆਰਥੀਆਂ ਦੇ ਘੰਟੀਆਂ ਸਜਾਉਣ ਅਤੇ ਦੱਸਵੀਂ ਦੇ ਵਿਦਿਆਰਥੀਆਂ ਦੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਕਈ ਪ੍ਰਕਾਰ ਦੀ ਸਜਾਵਟੀ ਸਮੱਗਰੀ, ਰਿਬਨ, ਸਿਤਾਰੇ, ਮਿੱਟੀ ਦੇ ਦੀਵੇ, ਰੰਗ, ਬਨਾਵਟੀ ਫੁੱਲਾਂ ਆਦਿ ਦਾ ਪ੍ਰਯੋਗ ਕਰਕੇ ਆਪਣੀ ਕਲਾ ਦਾ ਸੁੰਦਰ ਪ੍ਰਦਰਸ਼ਨ ਕੀਤਾ।
ਸਕੂਲ ਦੇ ਡਾਇਰੈਕਟਰ/ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਅਤੇੇ ਮੁੱਖ ਅਧਿਆਪਕਾਵਾਂ ਸ੍ਰੀਮਤੀ ਕਵਲਪ੍ਰੀਤ ਕੌਰ ਅਤੇ ਸ੍ਰੀਮਤੀ ਰਵਿੰਦਰ ਨਰੂਲਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਵਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਦੀਵਾਲੀ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਮਨਾਉਣ ਦੀ ਪ੍ਰੇਰਨਾ ਦਿੱਤੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media