Thursday, July 30, 2026

ਡੀ.ਸੀ ਨੇ ਬੋਰਡ `ਤੇ ਦਸਤਖ਼ਤ ਕਰਕੇ ਕੀਤਾ ਗਰੀਨ ਦੀਵਾਲੀ ਦੀ ਦਸਤਖ਼ਤੀ ਮੁਹਿੰਮ ਦਾ ਉਦਘਾਟਨ

ਭੀਖੀ/ਮਾਨਸਾ, 3 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਦੀਵਾਲੀ ਦੇ ਤਿਉਹਾਰ ਨੂੰ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਜ਼ਿਲ੍ਹਾ PPN0311201812ਪ੍ਰਸ਼ਾਸਨ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਚੌਕ ਵਿਖੇ “ਗਰੀਨ ਦੀਵਾਲੀ-ਕਲੀਨ ਦੀਵਾਲੀ“ ਤਹਿਤ ਦਸਤਖ਼ਤੀ ਫ਼ਲੈਕਸ ਬੋਰਡ ਲਾਏ ਗਏ।ਇਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੱਲੋਂ ਦਸਤਖ਼ਤ ਕਰਕੇ ਕੀਤਾ ਗਿਆ।ਉਨ੍ਹਾਂ ਆਪਣੇ ਸੰਬੋਧਨ ਦੌਰਾਨ ਲੋਕਾਂ ਨੂੰ ਵੀ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪਟਾਕੇ ਨਾ ਚਲਾਉਣ ਦੀ ਅਪੀਲ ਕੀਤੀ।
    ਦਸਤਖ਼ਤੀ ਮੁਹਿੰਮ ਤਹਿਤ ਇਨ੍ਹਾਂ ਬੋਰਡਾਂ ਉਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਵੱਲੋਂ ਦੀਵਾਲੀ ਮੌਕੇ ਪਟਾਕੇ ਆਦਿ ਨਾ ਚਲਾਉਣ ਅਤੇ ਗਰੀਨ ਦੀਵਾਲੀ ਮਨਾਉਣ ਦੇ ਪ੍ਰਣ ਲਈ ਦਸਤਖ਼ਤ ਕਰਕੇ ਆਪਣੀ ਸਹਿਮਤੀ ਪ੍ਰਗਟਾਈ ਗਈ। ਇਸ ਮੌਕੇ ਰੈੱਡ ਕਰਾਸ ਦੇ ਸਕੱਤਰ ਜਗਦੇਵ ਸਿੰਘ, ਸਮਾਜ ਸੇਵੀ ਸੰਜੀਵ ਪਿੰਕਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …

Leave a Reply