Tuesday, November 24, 2026

ਮੰਡੀ `ਚ ਝੋਨੇ ਦੀ ਤੁਲਾਈ ਸਮੇਂ ਕਿਸਾਨਾਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ – ਡਾ. ਅਮਰੀਕ ਸਿੰਘ

ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਮੰਡੀ ਵਿੱਚ ਕਿਸਾਨਾਂ ਨੂੰ ਝੌਨੇ ਦੇ ਮੰਡੀਕਰਨ ਅਤੇ ਤੁਲਾਈ ਸਮੇਂ ਵਧੇਰੇ ਚੌਕਸ ਰਹਿਣਾ ਚਾਹੀਦਾ ਕਿਉਂਕਿ PPN0311201817ਮੰਡੀਕਰਨ ਸਮੇਂ ਕਿਸਾਨਾਂ ਦੁਆਰਾ ਕੀਤੀ ਅਣਗਹਿਲੀ, ਕਈ ਵਾਰ ਵੱਡੇ ਵਿੱਤੀ ਨੁਕਸਾਨ ਦਾ ਕਾਰਨ ਬਣ ਸਕਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਦਾਣਾਮੰਡੀ ਕਾਨਵਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਹੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅਰਮਾਨ ਮਹਾਜਨ ,ਗੁਰਨਾਮ ਸਿੰਘ ਛੀਨਾ ਪ੍ਰਧਾਨ ਆੜਤੀ ਐਸੋਸੀਏਸ਼ਨ ਹਾਜ਼ਰ ਸਨ।
           ਇਕੱਤਰ ਕਿਸਾਨਾਂ ਨਾਲ ਕਣਕ ਦੇ ਮੰਡੀਕਰਨ ਸਮੇਂ ਧਿਆਨਯੋਗ ਨੁਕਤਿਆਂ ਬਾਰੇ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿਸਾਨਾਂ ਨੂੰ ਮੰਡੀ ਵਿੱਚ ਦਾਣਿਆਂ ਦੀ ਤੁਲਾਈ ਸਮੇਂ ਵਧੇਰੇ ਚੌਕਸ ਰਹਿਣਾ ਚਾਹੀਦਾ ਹੈ।ਉਨਾਂ ਕਿਹਾ ਕਿ ਕਿਸਾਨ ਨੂੰ ਆਪਣੀ ਜਿਨਸ ਦੀ ਤੁਲਾਈ ਆਪਣੀ ਨਿਗਰਾਨੀ ਹੇਠ ਕਰਵਾਉਣੀ ਚਾਹੀਦੀ ਹੈ,ਜੇਕਰ ਕਿਸਾਨ ਨੂੰ ਲੱਗੇ ਕਿ ਤੁਲਾਈ ਵੱਧ ਹੋ ਰਹੀ ਹੈ ਤਾਂ ਉਹ ਆਪਣੀ ਤੋਲੀ ਜਿਨਸ ਦੀ 10 ਫੀਸਦੀ ਦੀ ਤੁਲਾਈ ਬਿਨਾਂ ਕਿਸੇੇ ਫੀਸ ਤੋਂ ‘ਪਰਖ ਤੁਲਾਈ’ ਕਰਵਾ ਸਕਦਾ ਹੈ। ਉਨਾਂ ਕਿਹਾ ਕਿ ਇਹ ਤੁਲਵਾਈ ਮਾਰਕੀਟ ਕਮੇਟੀ ਦੇ ਕਰਮਚਾਰੀ ਜਾਂ ਖੇਤੀਬਾੜੀ ਵਿਭਾਗ ਦੇ ਮੰਡੀਕਰਨ ਸ਼ਾਖਾ ਦੇ ਖੇਤੀਬਾੜੀ ਵਿਕਾਸ ਅਫਸਰ ਜਾਂ ਸਹਾਇਕ ਮੰਡੀਕਰਨ ਅਫਸਰ ਦੀ ਹਾਜ਼ਰੀ ਵਿੱਚ ਹੋਣੀ ਜ਼ਰੂਰੀ ਹੈ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚੋਂ ਚੁਕਵਾਉਣ ਦੀ ਬਜਾਏ ਪਲਾਟਾਵੀਂ ਹੱਲ, ਤਵੀਆਂ ਜਾਂ ਰੋਟਾਵੇਟਰ ਨਾਲ ਖੇਤਾਂ ਵਿੱਚ ਨਸ਼ਟ ਕਰਨ ਤਾਂ ਜੋ ਜ਼ਮੀਨ ਦੀ ਸਿਹਤ ਦੇ ਨਾਲ ਨਾਲ ਵਾਤਾਵਰਣ ਦੀ ਸ਼ੁੱਧਤਾ ਵਿੱਚ ਸੁਧਾਰ ਕੀਤਾ ਜਾ ਸਕੇ।ਗੁਰਨਾਮ ਸਿੰਘ ਛੀਨਾ ਪ੍ਰਧਾਨ ਆੜਤੀ ਐਸੋਸੀਏਸ਼ਨ ਨੇ ਝੋਨੇ ਨੇ ਮੰਡੀਕਰਨ ਆ ਰਹੀਆ ਸਮੱਸਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੌਸਮ ਠੰਢਾ ਅਤੇ ਹਵਾ ਵਿੱਚ ਨਮੀ ਜ਼ਿਆਦਾ ਹੋਣ ਕਾਰਨ ਦਾਣਿਆਂ ਵਿੱਚ ਨਮੀਂ ਦੀ ਮਾਤਰਾ ਨਿਰਧਾਰਤ 17 ਫੀਸਦੀ ਤੋਂ ਵਧੇਰੇ ਆ ਰਹੀ ਹੈ।ਉਨਾਂ ਮੰਗ ਕੀਤੀ ਕਿ ਜ਼ਿਲਾ ਪਠਾਨਕੋਟ ਦੇ ਪੌਣਪਾਣੀ ਬਾਕੀ ਪੰਜਾਬ ਨਾਲ ਵੱਖਰਾ ਅਤੇ ਨਹਿਰੀ ਪਾਣੀ ਹੇਠ ਰਕਬਾ ਵਧੇਰੇ ਹੋਣ ਕਾਰਨ ਝੋਨੇ ਦੀ ਲਵਾਈ ਅਗੇਤੀ ਕਰਨ ਦੀ ਛੋਟ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਝੋਨਾ ਪੱਕ ਸਕੇ ਅਤੇ ਮੰਡੀਕਰਨ ਸਮੇਂ ਕਿਸਾਨਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।   
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply