Tuesday, July 29, 2025
Breaking News

ਕਾਲਜ ਐਨ.ਐਸ.ਐਸ ਵਿਭਾਗ ਵਲੋਂ ਇੱਕ ਰੋਜਾ ਕੈਂਪ

PPN0511201803ਭੀਖੀ, 5 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਐਸ.ਡੀ ਕੰਨਿਆਂ ਮਹਾਂਵਿਦਿਆਲਾ ਵਿਖੇ ਪ੍ਰਿੰਸੀਪਲ ਜਗਮੋਹਿਨੀ ਗਾਬਾ ਦੀ ਅਗਵਾਈ ਹੇਠ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਇੱਕ ਰੋਜਾ ਕੈਂਪ ਲਗਾਇਆ ਗਿਆ। ਜਿਸ ਦੌਰਾਨ ਐਨ.ਐਸ.ਐਸ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਪਰਮਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਸਫ਼ਾਈ ਦੀ ਮਹੱਤਤਾ ਤੋਂ ਜਾਣੂ ਕਰਵਾਉਂਦੇ ਹੋਏ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ।
         ਪ੍ਰਿੰਸੀਪਲ ਗਾਬਾ ਨੇ ਵਿਦਿਆਰਥਣਾਂ ਨੂੰ ਦੱਸਿਆ ਕਿ ਆਲੇ-ਦੁਆਲੇ ਦੀ ਸਫਾਈ ਦੇ ਨਾਲ ਜਿੱਥੇ ਵਾਤਾਵਰਣ ਸ਼ੁੱਧ  ਰਹਿੰਦਾ ਹੈ, ਉਥੇ ਹੀ ਬਿਮਾਰੀਆਂ ਨੂੰ ਫੈਲਣ ਤੋਂ ਵੀ ਰੋਕਿਆ ਜਾ ਸਕਦਾ ਹੈ।ਇਸ ਉਪਰੰਤ ਐਨ.ਐਸ.ਐਸ  ਵਲੰਟੀਅਰਾਂ ਨੇ ਆਪਣੇ ਸਾਫ ਸਫਾਈ ਰੱਖਣ ਦਾ ਪ੍ਰਣ ਲਿਆ ਅਤੇ ਪੂਰੇ ਕਾਲਜ ਕੈਂਪਸ ਦੀ ਸਾਫ਼ ਸਫ਼ਾਈ ਵੀ ਕੀਤੀ।
         ਇਸ ਮੌਕੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਪ੍ਰੋ. ਬਲਜੀਤ ਕੌਰ, ਡਾ. ਕਿਰਨ ਬਾਂਸਲ, ਡਾ. ਪਾਇਲ ਸੱਭਰਵਾਲ, ਡਾ. ਜੋਤੀ ਬਾਲਾ ਅਤੇ ਸਟਾਫ਼ ਮੈਂਬਰ ਤੇ ਵਿਦਿਆਰਥਣਾਂ ਹਾਜਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply