ਭੀਖੀ, 5 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਸੁਨਾਮ-ਮਾਨਸਾ ਰੋਡ ਸਥਿਤ ਸ਼ਿਵ ਸ਼ਕਤੀ ਆਯੂਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ
ਵਿਖੇ ਅੱਜ ਧਨਵੰਤਰੀ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਕਾਲਜ ਦੇ ਚੇਅਰਮੈਨ ਸੋਮਨਾਥ ਮਹਿਤਾ ਵੱਲੋਂ ਧਨਵੰਤਰੀ ਪੂਜਾ ਕੀਤੀ ਗਈ। ਇਸ ਪੂਜਾ ਵਿੱਚ ਸਮੂਹ ਅਧਿਆਪਕ ਅਤੇ ਵਿਦਿਆਰਥੀ ਸ਼ਾਮਿਲ ਰਹੇ।ਪੱਤਰਕਾਰਾਂ ਨਾਲ ਗੱਲ ਕਰਦਿਆਂ ਕਾਲਜ ਦੇ ਚੇਅਰਮੈਨ ਮਹਿਤਾ ਨੇ ਕਿਹਾ ਕਿ ਇਸ ਸੰਸਥਾ ਵਿੱਚ ਪੰਜਾਬ ਤੋਂ ਇਲਾਵਾ ਹੌਰ ਦੂਜੇ ਸੁਬੇਆਂ ਜਿਵੇਂ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਉੱਤਰ ਪ੍ਰਦੇਸ਼, ਹਰਿਆਣਾ, ਦਿੱਲੀ ਅਤੇ ਰਾਜਸਥਾਨ ਚੋਂ ਵਿਦਿਆਰਥੀ ਆ ਕੇ ਸਿੱਖਿਆ ਪ੍ਰਾਪਤ ਕਰ ਰਹੇ ਹਨ।ਨੇ ਵਿਦਿਆਰਥੀਆਂ ਨੂੰ ਸੁਨਿਹਰੀ ਭਵਿੱਖ ਲਈ ਸ਼ੂਭ-ਕਾਮਨਾਵਾਂ ਦਿੱਤੀਆਂ।ਸੰਸਥਾ ਦੇ ਸੈਕਟਰੀ ਰਾਜ ਕੁਮਾਰ ਮਹਿਤਾ ਨੇ ਵਿਦਿਆਰਥੀਆਨ ਨੂੰ ਧਨਤੇਰਸ ਅਤੇ ਦਿਵਾਲੀ ਮੁਬਾਰਕਬਾਦ ਦਿੱਤੀ। ਇਸ ਮੋਕੇ ਸੂਰਜ ਮਹਿਤਾ, ਪ੍ਰਿੰਸੀਪਲ ਬਲਜਿੰਦਰ ਕੌਰ, ਡਾ. ਮਨਜੀਤ, ਡਾ. ਕੰਵਲਜੀਤ ਅੱਤਰੀ, ਡਾ. ਰਿਤੁਲ, ਡਾ. ਨੇਹਾ, ਕਮਲ ਅਰੋੜਾ ਅਤੇ ਸਮੂਹ ਸਟਾਫ ਸਹਿਤ ਵਿਦਿਆਰਥੀ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media