Friday, July 25, 2025
Breaking News

ਬੰਦੀਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 7 ਨੂੰ – ਰਾਣਾ

ਨਵੀਂ ਦਿੱਲੀ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਆਲੀਅਰ ਦੇ ਕਿਲ੍ਹੇ ਵਿੱਚ ਕੈਦ 52 ਭਾਰਤੀ ਰਾਜਿਆਂ ਨੂੰ ਆਪਣੇ ਨਾਲ rana-paramjit-singhਰਿਹਾਅ ਕਰਵਾ ਕੇ, ਜਿਸ ਦਿਨ ਸ੍ਰੀ ਅੰਮ੍ਰਿਤਸਰ ਪੁਜੇ, ਉਹ ਦਿਨ ਸਿੱਖ ਜਗਤ ਵਲੋਂ ਬੰਦੀ-ਛੋੜ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਚਲਿਆ ਆ ਰਿਹਾ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ 7 ਨਵੰਬਰ (22 ਕੱਤਕ) ਸ਼ਾਮ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਬੰਦੀ-ਛੋੜ ਦਿਵਸ ਸ਼ਰਧਾ ਅਤੇ ਉਤਸਾਹ ਨਾਲ ਮਨਾਉਣ ਲਈ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ ਨੇ ਦਸਿਆ ਇਸ ਗੁਰਮਤਿ ਸਮਾਗਮ ਦੀ ਅਰੰਭਤਾ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਫਤਿਹ ਸਿੰਘ ਸ਼ਾਂਤ ਵਲੋਂ ਕੀਰਤਨ ਰਾਹੀਂ ਕੀਤੀ ਜਾਇਗੀ।ਉਪਰੰਤ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਰਣਜੀਤ ਸਿੰਘ ਗੁਰਸ਼ਬਦ ਦੀ ਕਥਾ ਰਾਹੀਂ ਬੰਦੀ-ਛੋੜ ਦਿਵਸ ਸੰਬੰਧੀ ਇਤਿਹਾਸਕ ਜਾਣਕਾਰੀ ਵਿਸਥਾਰ ਨਾਲ ਸੰਗਤਾਂ ਨੂੰ ਦੇਣਗੇ ਅਤੇ ਭਾਈ ਮਨੋਹਰ ਸਿੰਘ ਗੁਰਵਿੰਦਰ ਸਿੰਘ ਹਜ਼ੂਰੀ ਕੀਰਤਨੀਏ ਗੁ. ਸੀਸਗੰਜ ਸਾਹਿਬ, ਭਾਈ ਨਰਿੰਦਰ ਸਿੰਘ ਬਨਾਰਸ ਵਾਲੇ (ਸ੍ਰੀ ਦਰਬਾਰ ਸਾਹਿਬ) ਅਤੇ ਭਾਈ ਗੁਰਦੇਵ ਸਿੰਘ (ਆਸਟ੍ਰੇਲੀਆ) ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply