ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ ਦੇ ਪ੍ਰਿੰਸੀਪਲ ਡਾ: ਪਰਮਿੰਦਰ ਕੌਰ ਤਾਂਘੀ ਨੂੰ ਪੰਜਾਬੀ
ਯੂਨੀਵਰਸਿਟੀ ਵਲੋਂ ਸੈਨੇਟ ਅਤੇ ਸਿੰਡੀਕੇਟ ਦੇ ਮੈਂਬਰ ਵਜੋਂ ਨਿਯੁੱਕਤ ਕੀਤਾ ਗਿਆ ਹੈ।ਇਸ ਪ੍ਰਾਪਤੀ ਲਈ ਕਾਲਜ ਕਮੇਟੀ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਉਪ ਪ੍ਰਧਾਨ ਪ੍ਰਮੋਦ ਮਹੇਸ਼ਵਰੀ ਤੇ ਕਾਲਜ ਸਕੱਤਰ ਚੰਦਰ ਸੇਖ਼ਰ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਿੰਸੀਪਲ ਤਾਂਘੀ ਨੂੰ ਸ਼ੁਭ ਇੱਛਾਵਾਂ ਦਿੱਤੀਆਂ।ਇਸ ਮੌਕੇ ਕਾਲਜ ਸਟਾਫ਼ ਵਲੋਂ ਵੀ ਖੁਸ਼ੀ ਪ੍ਰਗਟ ਕੀਤੀ ਗਈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media