ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)-ਸਥਾਨਕ ਐਸ.ਐਸ.ਡੀ ਬੀ.ਐਡ ਗਰਲਜ਼ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ।ਸਿਵਲ ਹਸਪਤਾਲ ਦੇ ਸਿਵਲ ਸਰਜਨ ਅਤੇ ਜਿਲ੍ਹਾ ਮਲੇਰੀਆ ਅਫਸ਼ਰ ਡਾ: ਰਾਜਪਾਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਡੇਂਗੂ ਦੇ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਇਸ ਦੇ ਡੰਗ ਤੋਂ ਬਚਾਅ ਬਾਰੇ ਵੀ ਦੱਸਿਆ ਗਿਆ।ਉਨ੍ਹਾਂ ਵਿਦਿਆਰਥੀਆਂ ਨੂੰ ਡਰਾਈ ਫਰਾਈ ਡੇਅ ਅਤੇ ਸੈਵਨ ਅੱਪ ਦੇ ਬਾਰੇ ਵੀ ਜਾਣਕਾਰੀ ਦਿੱਤੀ ਗਈ।ਸਿਹਤ ਵਿਭਾਗ ਦੁਆਰਾ ਡੇਂਗੂ ਦੀ ਰੋਕਥਾਮ ਦੀ ਮੁਹਿੰਮ ਬਾਰੇ ਵੀ ਦੱਸਿਆ ਗਿਆ।
ਕਾਲਜ ਪ੍ਰਿੰਸੀਪਲ ਡਾ: ਅਨੂ ਮਲਹੋਤਰਾ ਅਤੇ ਅਫ਼ਸਰ ਮਨਿੰਦਰ ਕੌਰ ਨੇ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਡੇਂਗੂ ਰੋਕਥਾਮ ਬਾਰੇ ਆਪਣੇ ਆਸ-ਪਾਸ ਦੇ ਘਰਾਂ ਵਿੱਚ ਜਾ ਕੇ ਜਾਣਕਾਰੀ ਦੇਣ।ਕਾਲਜ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸੰਜੇ ਗੋਇਲ ਅਤੇ ਸੈਕਟਰੀ ਸੰਜੀਵ ਜ਼ਿੰਦਲ ਵਲੋਂ ਵਿਦਿਆਰਥੀਆਂ ਦੇ ਅਜਿਹੇ ਯਤਨਾਂ ਦੀ ਭਰਪੂਰ ਪ੍ਰਸੰਸਾ ਕੀਤੀ ਗਈ ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …