ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਪਵਿੱਤਰ ਅਸਥਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ
ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਸ਼ਾਮ 7 ਵਜੇ ਤੋਂ 10 ਵਜੇ ਤੱਕ ਸ਼ਬਦ ਚੋਂਕੀ ਜੱਥੇ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੇ 550 ਸਾਲ ਨੂੰ ਸਮਰਪਿਤ ਸਰਬਤ ਦੇ ਭਲੇ ਲਈ ਕੀਰਤਨ ਦਰਬਾਰ ਕਰਵਾਇਆ ਗਿਆ।ਹਜੂਰੀ ਰਾਗੀ ਗੁਰਦੁਆਰਾ ਕਿਲ੍ਹਾ ਮੁਬਾਰਕ, ਮੁੱਖ ਗ੍ਰੰਥੀ ਜਗਤਾਰ ਸਿੰਘ ਵਲੋਂ ਸਮਾਗਮ ਦੀ ਸ਼ੁਰੂਆਤ ਕੀਤੀ ਗਈ।ਇਨ੍ਹਾਂ ਤੋਂ ਇਲਾਵਾ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ, ਗੁਰਦੁਆਰਾ ਸਾਹਿਬ ਭਾਈ ਜਗਤਾ ਜੀ, ਭਾਈ ਮਹਿਤਾਬ ਸਿੰਘ ਜਲੰਧਰ ਵਾਲਿਆਂ ਵਲੋਂ ਵਿਸੇਸ਼ ਤੌਰ ’ਤੇ ਸੰਗਤਾਂ ਨੂੰ ਰੱਬੀ ਬਾਣੀ ਨਾਲ ਨਿਹਾਲ ਕੀਤਾ ਗਿਆ।
ਇਸ ਮੌਕੇ ਪ੍ਰਚਾਰਕਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਕਿਲ੍ਹਾ ਮੁਬਾਰਕ ਦੇ ਮੈਨੇਜਰ ਇਕਬਾਲ ਸਿੰਘ ਅਤੇ ਲੰਗਰ ਬਣਾਉਣ ਵਾਲੇ ਵੀਰ ਪ੍ਰੀਤਮ ਸਿੰਘ ਨੂੰ ਗੁਰੂ ਦੀ ਬਖ਼ਸ਼ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਸ਼ਬਦ ਚੋਂਕੀ ਦੇ ਜੱਥੇ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।ਅੰਤ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media