Tuesday, November 24, 2026

ਰੈਡ ਕਰਾਸ ਨੇ ਰੇਲ ਹਾਦਸੇ ਦੌਰਾਨ ਮਾਰੇ ਗਏ ਅਤੇ ਜਖਮੀ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜਖਮੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ -ਡੀ.ਸੀ
ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – 19 ਦਸੰਬਰ ਦੁਸ਼ਹਿਰੇ ਵਾਲੇ ਦਿਨ ਹੋਏ ਭਿਆਨਕ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ PPN0611201801ਪਰਿਵਾਰਾਂ ਅਤੇ ਜਖਮੀ ਹੋਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਅੱਜ ਸਥਾਨਕ ਰੈਡ ਕਰਾਸ ਵਿਖੇ ਰੈਡ ਕਰਾਸ ਦੀ ਸਹਾਇਤਾ ਨਾਲ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਨੇ 20 ਪਰਿਵਾਰਾਂ ਨੂੰ ਰਾਸ਼ਨ ਅਤੇ ਕੱਪੜਿਆਂ ਦੀ ਵੰਡ ਕੀਤੀ।ਇਸ ਦੋਰਾਨ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ, ਐਸ.ਡੀ.ਐਮ ਰਾਜੇਸ਼ ਸ਼ਰਮਾ ਅਤੇ ਸਕੱਤਰ ਰੈਡ ਕਰਾਸ ਰਣਧੀਰ ਠਾਕੁਰ ਸਨ।
     ਸੰਘਾ ਨੇ ਦੱਸਿਆ ਕਿ ਅੱਜ ਇਨ੍ਹਾਂ 20 ਪਰਿਵਾਰਾਂ ਨੂੰ ਘਰ ਦੇ ਚੁੱਲੇ ਚੌਂਕੇ ਲਈ ਰਾਸ਼ਨ ਅਤੇ ਹਰ ਪਰਿਵਾਰ ਨੂੰ 2 ਕੰਬਲ ਅਤੇ 2 ਲੇਡੀਜ਼ ਸੂਟਾਂ ਦੀ ਵੰਡ ਕੀਤੀ ਗਈ ਹੈ।ਸੰਘਾ ਨੇ ਦੱਸਿਆ ਕਿ ਕੁਝ ਕਾਰਨਾਂ ਕਰਕੇ ਅੱਜ ਜਿਆਦਾ ਪਰਿਵਾਰ ਇਥੇ ਪਹੰੁਚ ਨਹੀਂ ਸਕੇ ਉਨ੍ਹਾਂ ਨੂੰ ਕੱਲ ਰਾਸ਼ਨ ਅਤੇ ਕੱਪੜਿਆਂ ਦੀ ਵੰਡ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਹਰ ਵੇਲੇ ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਅਤੇ ਜਖਮੀ ਵਿਅਕਤੀਆਂ ਦੀ ਸਹਾਇਤਾ ਨਹੀ ਤੱਤਪਰ ਹੈ।ਉਨ੍ਹਾਂ ਦੱਸਿਆ ਕਿ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਜਖਮੀਆਂ ਨੂੰ ਮੁਆਵਜਾ ਰਾਸ਼ੀ ਜਿਆਦਾਤਰ ਦੇ ਦਿੱਤੀ ਗਈ ਹੈ ਅਤੇ ਜੋ ਪਰਿਵਾਰ ਮੁਆਵਜਾ ਰਾਸ਼ੀ ਤੋਂ ਰਹਿ ਗਏ ਨੂੰ ਜਲਦੀ ਹੀ ਚੈਕਾਂ ਦੀ ਵੰਡ ਕਰ ਦਿੱਤੀ ਜਾਵੇਗੀ।ਸੰਘਾ ਨੇ ਦੱਸਿਆ ਕਿ ਸਰਕਾਰ ਵੱਲੋਂ ਸਰਕਾਰੀ ਅਤੇ ਗੈਰ ਸਰਕਾਰੀ ਹਸਪਤਾਲਾਂ ਵਿੱਚ ਜਖਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply