Thursday, March 12, 2026

ਤੰਦਰੁਸਤ ਮਿਸ਼ਨ ਪੰਜਾਬ ਤਹਿਤ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਗਿਆ ਜਾਇਜ਼ਾ

ਅੰਮ੍ਰਿਤਸਰ, 56 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਤੰਦਰੁਸਤ ਮਿਸ਼ਨ ਪੰਜਾਬ ਜੋ ਕਿ ਜਿਲੇ੍ਹ ਵਿੱਚ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ PPN0611201802ਅਗਵਾਈ ਹੇਠ ਵਧੀਆ ਪੁਲਾਂਘਾ ਪੁੱਟ ਰਿਹਾ ਹੈ ਅਤੇ ਸਿਹਤ ਵਿਭਾਗ ਵੱਲੋਂ ਹਰ ਰੋਜ ਮਿਲਾਵਟਖੋਰਾਂ ਤੇ ਛਾਪੇ ਮਾਰੇ ਜਾ ਰਹੇ ਹਨ ਅਤੇ ਘਟੀਆਂ ਪਦਾਰਥਾਂ ਨੂੰ ਨਸ਼ਟ ਕੀਤਾ ਜਾ ਰਿਹਾ ਹੈ। ਅੱਜ ਇਸੇ ਮਿਸ਼ਨ ਤਹਿਤ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਡਾ: ਮਦਨ ਮੋਹਨ ਮਲੇਰੀਆ ਅਫਸਰ, ਸ੍ਰ ਗੁਰਲਾਲ ਸਿੰਘ ਜਿਲ੍ਹਾ ਖੇਡ ਅਫਸਰ, ਡਾ: ਆਤਮਜੀਤ ਸਿੰਘ ਬਸਰਾ ਜਿਲ੍ਹਾ ਆਯੂਰਵੈਦਿਕ ਅਫਸਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
     ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਡਮ ਅਲਕਾ ਨੇ ਕਿਹਾ ਕਿ ਪੰਜਾਬ  ਸਰਕਾਰ ਵੱਲੋਂ ਜੋ ਮਿਸ਼ਨ ਤੰਦਰੁਸਤ ਪੰਜਾਬ ਸ਼ੁਰੂ ਕੀਤਾ ਗਿਆ ਹੈ ਦਾ ਮੁੱਖ ਮਕਸਦ ਲੋਕਾਂ ਦੀ ਸਿਹਤ, ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣਾ, ਮਿਲਾਵਟਖੋਰੀ ਰੋਕਣਾ, ਸਕੂਲੀ ਬੱਚਿਆਂ ਦਾ ਮੈਡੀਕਲ ਚੈਕਅਪ, ਪੋਦੇ ਲਗਾਉਣੇ, ਬੱਚਿਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਾ, ਡੇਂਗੂ ਅਤੇ ਮਲੇਰੀਆ ਤੋਂ ਬਚਾਓ ਕਰਨਾ ਆਦਿ ਹੈ।ਮੈਡਮ ਅਲਕਾ ਕਾਲੀਆ ਨੇ ਕਿਹਾ ਕਿ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਵੱਖ ਵੱਖ ਵਿਭਾਗਾਂ ਵੱਲੋਂ ਬਹੁਤ ਵਧੀਆ ਕੰਮ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਕੰਮਾਂ ਨੂੰ ਹੋਰ ਵਧੀਆ ਢੰਗ ਨਾਲ ਕਰਨ ਦੀ ਲੋੜ ਹੈ।ਉਨ੍ਹਾਂ ਨੇ ਸਿਹਤ ਵਿਭਾਗ ਨੁੂੰ ਕਿਹਾ ਕਿ ਉਹ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਕੂਲਾਂ ਵਿੱਚ ਵੱਧ ਤੋਂ ਵੱਧ ਮੈਡੀਕਲ ਕੈਂਪ ਲਗਾ ਕੇ ਬੱਚਿਆਂ ਦੀ ਸਿਹਤ ਦੀ ਜਾਂਚ ਕਰਨ।ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਾਤਾਵਰਣ ਨੂੰ ਸਵੱਛ ਰੱਖਣ ਲਈ ਪੌਦੇ ਲਗਾਏ ਜਾਣ। ਉਨ੍ਹਾਂ ਨੇ ਜਿਲੇ੍ਹ ਦੇ ਖੇਡ ਅਧਿਕਾਰੀ ਨੂੰ ਕਿਹਾ ਕਿ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਪ੍ਰਤੀ ਜਾਗਰੂਕ ਕਰਨ ਤਾਂ ਜੋ ਬੱਚਿਆਂ ਦਾ ਖੇਡਾਂ ਪ੍ਰਤੀ ਰੁਝਾਨ ਪੈਦਾ ਹੋਵੇ।ਉਨ੍ਹਾ ਕਿਹਾ ਕਿ ਅਜਿਹਾ ਕਰਨ ਨਾਲ ਬੱਚਿਆਂ ਵਿੱਚ ਅਨੁਸਾਸ਼ਨ ਦੀ ਭਾਵਨਾ ਵੀ ਉਜਾਗਰ ਹੋਵੇਗੀ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply