ਫਤਿਹ ਸਿੰਘ ਕਲੋਨੀ ਵਿੱਚ ਬਣਾਇਆ ਜਾਵੇਗਾ ਸੁੰਦਰ ਪਾਰਕ – ਵਿਕਾਸ ਸੋਨੀ
ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਾਰਡ ਨੰ: 70 ਦੇ ਕੌਂਸਲਰ ਵਿਕਾਸ ਸੋਨੀ ਵੱਲੋਂ ਫਤਿਹ ਸਿੰਘ
ਕਲੋਨੀ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਉਚ ਅਧਿਕਾਰੀ ਅਤੇ ਕੌਂਸਲਰ ਪਰਮਜੀਤ ਸਿੰਘ ਚੋਪੜਾ ਤੋਂ ਇਲਾਵਾ ਇਲਾਕੇ ਦੇ ਲੋਕ ਹਾਜ਼ਰ ਸਨ।
ਕੌਂਸਲਰ ਵਿਕਾਸ ਸੋਨੀ ਨੇ ਦੱਸਿਆ ਕਿ ਫਤਿਹ ਸਿੰਘ ਕਲੋਨੀ ਵਿਖੇ ਨਗਰ ਨਿਗਮ ਦੀ ਕਾਫੀ ਜਮੀਨ ਖਾਲੀ ਪਈ ਹੋਈ ਹੈ ਅਤੇ ਇਸ ਖਾਲੀ ਪਈ ਜਮੀਨ `ਤੇ ਸੁੰਦਰ ਪਾਰਕ ਦਾ ਨਿਰਮਾਣ ਕੀਤਾ ਜਾਵੇ।ਮੇਅਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਰਹਿਨੁਮਾਈ ਹੇਠ ਫਤਿਹ ਸਿੰਘ ਕਲੋਨੀ ਵਿਖੇ ਇਕ ਸੁੰਦਰ ਪਾਰਕ ਬਣਾਇਆ ਜਾਵੇਗਾ ਅਤੇ ਇਸ ਪਾਰਕ ਵਿੱਚ ਬੱਚਿਆਂ ਲਈ ਝੂਲੇ ਅਤੇ ਓਪਨ ਜਿੰਮ ਦਾ ਨਿਰਮਾਣ ਵੀ ਕੀਤਾ ਜਾਵੇਗਾ।ਰਿੰਟੂ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਇਹ ਪਾਰਕ ਫਤਿਹ ਸਿੰਘ ਕਲੋਨੀ ਵਾਸੀਆਂ ਨੂੰ ਦਿਵਾਲੀ ਦਾ ਤੋਹਫਾ ਹੋਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੌਕੇ `ਤੇ ਹੀ ਜਮੀਨ ਦੀ ਨਿਸ਼ਾਨਦੇਹੀ ਕਰਨ ਅਤੇ ਪਾਰਕ ਬਣਾਉਣ ਦੇ ਆਦੇਸ਼ ਜਾਰੀ ਕੀਤੇ। ਮੇਅਰ ਰਿੰਟੂ ਨੇ ਕਿਹਾ ਕਿ ਇਸ ਪਾਰਕ ਵਿੱਚ ਬਜੁਰਗਾਂ ਦੇ ਬੈਠਣ ਲਈ ਬੈਂਚ, ਫੁੱਲਾਂ ਦੀਆਂ ਬਗੀਚੀਆਂ ਅਤੇ ਆਲੇ ਦੁਆਲੇ ਪੌਦੇ ਵੀ ਲਗਾਏ ਜਾਣਗੇ।
ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਕਾਸ ਸੋਨੀ ਵੱਲੋਂ ਫਤਿਹ ਸਿੰਘ ਕਲੋਨੀ ਦੀਆਂ ਗਲੀਆਂ-ਨਾਲੀਆਂ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਅੰਮਿ੍ਰਤਸਰ ਕੇਂਦਰੀ ਦੇ ਸਾਰੇ ਸੀਵਰੇਜ ਸਿਸਟਮ ਨੂੰ ਜਲਦ ਹੀ ਸਾਫ ਕਰਵਾ ਦਿੱਤਾ ਜਾਵੇਗਾ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media