Thursday, July 9, 2026

ਸਿਖਿਆ ਮੰਤਰੀ ਸੋਨੀ ਨੇ ਸਾਧੂ ਸੰਤਾਂ ਅਤੇ ਗਰੀਬਾਂ ਨੂੰ ਵੰਡੇ ਕੰਬਲ

ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਸ੍ਰੀ ਰਾਮ ਮੰਦਿਰ 100 ਫੁੱਟੀ ਰੋਡ ਵਿਖੇ ਦੀਵਾਲੀ PPN0911201802ਮੌਕੇ ਦੇਸ਼ ਦੇ ਵੱਖ ਵੱਖ ਹਿਸਿਆਂ ਤੋਂ ਆਏ ਸਾਧੂ ਸੰਤਾਂ ਅਤੇ ਗਰੀਬ ਵਿਅਕਤੀਆਂ ਨੂੰ ਕੰਬਲ ਵੰਡੇ ਗਏ।ਸੋਨੀ ਨੇ ਕਿਹਾ ਕਿ ਇਸ ਮੰਦਿਰ ਦੀ ਸੁਸਾਇਟੀ ਵੱਲੋਂ ਦੀਨ ਦੁੱਖੀਆਂ ਤੇ ਗਰੀਬ ਲੋਕਾਂ ਨੂੰ ਸਰਦੀ ਦੇ ਮੌਸਮ ਵਿੱਚ ਕੰਬਲ ਦੇਣ ਦਾ ਜੋ ਉਪਰਾਲਾ ਕੀਤਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ।ਸੋਨੀ ਨੇ ਸ੍ਰੀ ਯੋਗੀ ਜੀ ਮਹਾਰਾਜ ਕੋਲੋਂ ਅਸ਼ੀਰਵਾਦ ਵੀ ਲਿਆ। ਮੰਦਿਰ ਕਮੇਟੀ ਦੇ ਅਹੁਦੇਦਾਰ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਵਾਰ ਵੀ ਲੋੜਵੰਦਾਂ ਨੂੰ 25000 ਦੇ ਕਰੀਬ ਕੰਬਲ ਵੰਡੇ ਗਏ ਹਨ।ਮੰਦਿਰ ਕਮੇਟੀ ਵੱਲੋਂ ਓਮ ਪ੍ਰਕਾਸ਼ ਸੋਨੀ ਨੁੰੂ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਰਜਿੰਦਰ ਕੁਮਾਰ, ਅਮਨ ਸ਼ਰਮਾ, ਨਰਿੰਦਰਪਾਲ, ਪਾਂਡੇ, ਸਤਪਾਲ ਮਹਾਜਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …

Leave a Reply