Thursday, July 9, 2026

ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ 13 ਤੇ 16 ਨਵੰਬਰ ਨੂੰ – ਡੀ.ਸੀ

ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹਾ ਪੱਧਰੀ ਮੈਗਾ PPN0911201805ਰੁਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਵਿੱਚ 100 ਤੋਂ ਵੱਧ ਕੰਪਨੀਆਂ ਹਿੱਸਾ ਲੈਣਗੀਆਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਇਆ ਜਾਵੇਗਾ।
     ਇਸ ਸਬੰਧੀ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਕਰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 13 ਨਵੰਬਰ ਨੂੰ ਰੁਜਗਾਰ ਮੇਲਾ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਆਈ.ਟੀ.ਆਈ ਰਣਜੀਤ ਐਵੀਨਿਊ ਅਤੇ 16 ਨਵੰਬਰ 2018 ਇਹ ਮੇਲਾ ਸਰਕਾਰੀ ਬਹੁ ਤਕਨੀਕੀ ਸੰਸਥਾ ਛੇਹਰਟਾ ਰੋਡ ਅੰਮਿ੍ਰਤਸਰ ਵਿਖੇ ਲਗਾਇਆ ਜਾ ਰਿਹਾ ਹੈ।ਡਿਪਟੀ ਕਮਸ਼ਿਨਰ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਬੇਰੁਜਗਾਰ ਨੌਜਵਾਨ ਆਪੋ ਆਪਣੀ ਯੋਗਤਾ ਅਨੁਸਾਰ ਆਈਆਂ ਕੰਪਨੀਆਂ ਨੂੰ ਇੰਟਰਵਿਊ ਦੇ ਕੇ ਰੁਜਗਾਰ ਪ੍ਰਾਪਤ ਸਕਦੇ ਹਨ।ਸੰਘਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਚੇਚੇ ਤੌਰ ਤੇ ਹਰ ਅਸਾਮੀ ਅਤੇ ਇਸ ਲਈ ਲੋੜੀਂਦੀ ਯੋਗਤਾ ਸਬੰਧੀ ਪੂਰਾ ਵੇਰਵਾ ਕੰਪਨੀਆਂ ਦੀ ਅਸਾਮੀਆਂ ਦੀ ਮੰਗ ਅਨੁਸਾਰ ਘਰ ਘਰ ਰੁਜ਼ਗਾਰ ਪੋਰਟਲ ਤੇ ਉਪਲਬੱਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਬੇਰੁਜ਼ਗਾਰ ਜੋ ਇਸ ਬਾਰੇ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦਾ ਹੈ, ਉਹ ਘਰ ਘਰ ਰੁਜ਼ਗਾਰ ਪੋਰਟਲ ਤੇ ਜਾ ਸਕਦਾ ਹੈ ਅਤੇ ਰੁਜਗਾਰ ਮੇਲਿਆਂ ਵਿੱਚ ਸ਼ਾਮਲ ਹੋਣ ਲਈ ਆਪਣੇ ਆਪ ਨੂੰ ਰਜਿਸਟਰਡ ਕਰ ਸਕਦਾ ਹੈ।
     ਸੰਘਾ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਤਕਨੀਕੀ ਸੰਸਥਾਵਾਂ ਦੇ ਮੁਖੀਆਂ ਨੂੰ ਕਿਹਾ ਕਿ ਉਹ ਬੱਚਿਆਂ ਨੁੂੰ ਇਸ ਤਰ੍ਹਾਂ ਦੀ ਤਕਨੀਕੀ ਯੋਗਤਾ ਦੇਣ ਜਿੰਨਾਂ ਦੀ ਉਦਯੋਗਪਤੀਆਂ ਨੂੰ ਲੋੜ ਹੈ ਤਾਂ ਜੋ ਉਦਮੀਆਂ ਦੀ ਜਰੂਰਤ ਅਨੁਸਾਰ ਉਨ੍ਹਾਂ ਨੂੰ ਮੈਨ ਪਾਵਰ ਮੁਹੱਈਆ ਕਰਵਾਈ ਜਾ ਸਕੇ।ਉਨ੍ਹਾਂ ਕਿਹਾ ਕਿ ਤੁਹਾਡੀਆਂ ਸੰਸਥਾਵਾਂ ਤੋਂ ਸਿਖਿਆ ਪ੍ਰਾਪਤ ਕਰਕੇ ਗਏ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਰੁਜਗਾਰ ਮੇਲਿਆਂ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਲਾਭ ਉਠਾ ਸਕਣ।
     ਇਸ ਮੌਕੇ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਕਿਹਾ ਕਿ ਅੰਮ੍ਰਿਤਸਰ ਜਿਲੇ੍ਹ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਰੁਜਗਾਰ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਪੰਜਾਬ ਸਰਕਾਰ ਦੇ ਉਪਰਾਲਿਆਂ ਨਾਲ ੳਪਲਬੱਧ ਕਰਵਾਇਆ ਗਿਆ ਹੈ।ਉਨ੍ਹਾਂ ਨੇ ਬੇਰੁਜਗਾਰਾਂ ਨੂੰ ਅਪੀਲ ਕੀਤੀ ਕਿ ਇਸ ਮੇਲੇ ਦਾ ਵੱਧ ਤੋਂ ਵੱਧ ਫਾਇਦਾ ਉਠਾ ਕੇ ਰੁਜਗਾਰ ਪ੍ਰਾਪਤ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਜਿਲ੍ਹਾ ਰੁਜ਼ਗਾਰ ਉਤਪਤੀ ਅਤੇ ਕਾਰੋਬਾਰ ਦਫਤਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਜਿਲ੍ਹਾ ਕਚਿਹਰੀ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਨੇ ਸਮੂਹ ਤਕਨੀਕੀ ਅਤੇ ਪ੍ਰੋਫੈਸ਼ਨਲ ਸੰਸਥਾਵਾਂ ਦੇ ਹਾਜਰ ਪਲੇਸਮੈਂਟ ਅਫਸਰਾਂ ਨੂੰ ਵੱਧ ਤੋਂ ਵੱਧ ਬੇਰੁਜਗਾਰ ਨੌਜਵਾਨਾਂ ਨੂੰ ਇਨ੍ਹਾਂ ਮੇਲਿਆਂ ਵਿੱਚ ਹਾਜ਼ਰ ਕਰਨ ਦੇ ਉਪਰਾਲੇ ਕਰਨ ਲਈ ਕਿਹਾ।ਉਨਾਂ ਕਿਹਾ ਕਿ ਨੌਜਵਾਨ ਆਪਣੇ ਨਾਮ ਘਰ-ਘਰ ਰੋਜ਼ਗਾਰ ਪੋਰਟਲ ‘ਤੇ ਰਜਿਸਟਰਡ ਕਰਵਾਉਣ।ਉਹਨਾਂ ਕਿਹਾ ਕਿ ਜਿਹੜੀਆਂ ਕੰਪਨੀਆਂ ਨੂੰ ਉਮੀਦਵਾਰਾਂ ਦੀ ਜ਼ਰੂਰਤ ਹੁੰਦੀ ਹੈ।ਉਹ ਵੀ ੳੋੁਥੋਂ ਚੋਣ ਕਰ ਲੈਂਦੀਆਂ ਹਨ।ਉਨਾਂ ਕਿਹਾ ਕਿ ਅਜਿਹਾ ਹੋਣ ਨਾਲ ਜਿਥੇ ਨੌਂਕਰੀ ਲੈਣ ਦੇ ਚਾਹਵਾਨਾਂ ਦਾ ਡਾਟਾ ਮਿਲ ਸਕੇਗਾ ਉਥੇ ਕਿਸ ਤਰਾਂ ਦੀਆਂ ਨੌਂਕਰੀਆਂ ਦੇ ਮੌਕੇ ਉਪਲੱਬਧ ਹਨ ਇਸ ਬਾਰੇ ਵੀ ਜਾਣਕਾਰੀ ਮਿਲ ਸਕੇਗੀ।
     ਇਸ ਮੀਟਿੰਗ ਵਿੱਚ ਜਸਬੀਰ ਸਿੰਘ ਗਿੱਲ ਜਿਲ੍ਹਾ ਗਾਇਡਨੈਂਸ ਅਫਸਰ, ਸੁਖਜਿੰਦਰ ਸਿੰਘ ਏ.ਪੀ.ਓ, ਗੁਰਭੇਜ ਸਿੰਘ ਤੋਂ ਇਲਾਵਾ ਸਾਰੇ ਆਈ.ਟੀ.ਆਈਜ਼, ਪੋਲੀਟੈਕਨੀਕਲ ਅਤੇ ਇੰਜਨੀਅਰਿੰਗ ਕਾਲਜਾਂ ਦੇ ਪ੍ਰਿੰਸਪੀਲ ਅਤੇ ਪਲੇਸਮੈਂਟ ਅਫਸਰ ਹਾਜ਼ਰ ਸਨ। 

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …

Leave a Reply