Thursday, July 9, 2026

ਖ਼ਾਲਸਾ ਸੰਸਥਾਵਾਂ ਨੇ ਮਨਾਇਆ ਬੰਦੀ-ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ

ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾ ਖ਼ਾਲਸਾ PPN0911201806ਕਾਲਜ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਸ਼ਹਿਰ ਵਾਸੀਆਂ ਅਤੇ ਕਾਲਜ ਦੇ ਸਮੂਹ ਸਟਾਫ਼, ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
    ਖ਼ਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਦੀਵਾਲੀ ਮੌਕੇ ਦੀਵਿਆਂ ਅਤੇ ਸਜਾਵਟੀ ਸਾਜੋ-ਸਮਾਨ ਦੀ ਪ੍ਰਦਰਸ਼ਨੀ ਵਿਦਿਆਰਥੀਆਂ ਵੱਲੋਂ ਲਗਾਈ, ਜਿਸ ਦਾ ਉਦਘਾਟਨ ਛੀਨਾ ਵੱਲੋਂ ਕੀਤਾ ਗਿਆ।ਇਸ ਮੌਕੇ ਛੀਨਾ ਨੇ ਦੀਵਾਲੀ ਦੀ ਮਹੱਤਤਾ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਹੱਕ ਤੇ ਸੱਚ ’ਤੇ ਚੱਲਣ ਲਈ ਪ੍ਰੇਰਿਤ ਕੀਤਾ।ਇਸੇ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਮਨਾਇਆ ਗਿਆ।ਕਾਲਜ ਵਿਦਿਆਰਥਣਾਂ ਨੇ ਮਨੋਹਰ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
 PPN0911201807   ਇਸੇ ਤਰ੍ਹਾਂ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ, ਜਿਸ ’ਚ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ।ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਵਲੋਂ ਮਨੋਰੰਜਨ ਲਈ ਲੋਕ-ਗੀਤ ਵੀ ਪੇਸ਼ ਕੀਤੇ ਗਏ।ਇਸ ਤੋਂ ਇਲਾਵਾ ਨਿਊਟਰੇਸ਼ਨ ਅਤੇ ਡਾਇਟ ਪਲੈਨਿੰਗ ਦੇ ਮੈਡਮ ਨੀਟਾ ਨੇ ਬੱਚਿਆਂ ਨੂੰ ਆਪਣੇ ਖਾਣ-ਪੀਣ ਦੀਆਂ ਵਸਤਾਂ ਬਾਰੇ ਜਾਣਕਾਰੀ ਦਿੱਤੀ।ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਦੀਵਾਲੀ ਪਿਆਰ ਅਤੇ ਆਪਸੀ ਸਨੇਹ ਨਾਲ ਮਨਾਉਣ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਅੰਦਰ ਸਬਰ, ਹੌਂਸਲੇ, ਸਿਦਕ ਤੇ ਉਮੀਦ ਦਾ ਦੀਵਾ ਹਮੇਸ਼ਾਂ ਜਗਾਈ ਰੱਖਣਾ ਚਾਹੀਦਾ ਹੈ।ਰਵਿੰਦਰ ਕੌਰ ਨੇ ਧੰਨਵਾਦ ਕਰਦੇ ਹੋਏ ਦੀਵਾਲੀ ਨੂੰ ਸਾਰਥਿਕ ਢੰਗ ਨਾਲ ਮਨਾਉਣ ਦਾ ਸੰਦੇਸ਼ ਦਿੱਤਾ।ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਵਲੋਂ ਵੇਸਟ ਮਟੀਰੀਅਲ ਤੋਂ ਬਣਾਈਆਂ ਸਜਾਵਟ ਦੀਆਂ ਵਸਤਾਂ, ਦੀਵੇ, ਲੈਪਾਂ ਆਦਿ ਦੀ ਪ੍ਰਦਰਸ਼ਨੀ ਵੀ ਲਗਾਈ ਗਈ।
    ਖਾਲਸਾ ਕਾਲਜ ਪਬਲਿਕ ਸਕੂਲ, ਹੇਰ ਵਿਖੇ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ ਦੀ ਦੇਖ-ਰੇਖ ਹੇਠ ਦੀਵਾਲੀ ਦਾ ਪਵਿੱਤਰ ਤਿਉਹਾਰ ਬੱਚਿਆਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰ: ਗੁਰਿੰਦਰਜੀਤ ਕੰਬੋਜ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਨੂੰ ਸਹੀ ਰੱਖਣ ਅਤੇ ਮਿਲਜੁਲ ਕੇ ਰਹਿਣ ਦੀ ਪ੍ਰੇਰਣਾ ਦਿੱਤੀ।ਇਸ ਉਪਰੰਤ ਰੰਗੋਲੀ ਅਤੇ ਦੀਵਾ ਸੁਜਾਉਣ ਮੁਕਾਬਲੇ ਕਰਵਾਏ ਗਏ ਅਤੇ ਯੋਗ ਬੱਚਿਆਂ ਨੂੰ ਇਨਾਮ ਦਿੱਤੇ ਗਏ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …

Leave a Reply