Saturday, March 21, 2026

ਪਿੰਡ ਬਿਜਲੀਪੁਰ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ

ਸਮਰਾਲਾ, 9 ਨਵੰਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਬਿਜਲੀਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ PPN0911201811ਗਿਆ।ਯੂਥ ਵਿੰਗ ਲੋਕ ਇਨਸਾਫ ਪਾਰਟੀ ਵਿਧਾਨ ਸਭਾ ਹਲਕਾ ਸਮਰਾਲਾ ਪ੍ਰਧਾਨ ਕੁਲਜਿੰਦਰ ਸਿੰਘ ਧੀਮਾਨ ਦੀ ਰਹਿਨੁਮਾਈ ਹੇਠ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਏ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਅਤੇ ਬਾਬਾ ਮਨਜੀਤ ਸਿੰਘ ਲੱਲ ਕਲਾਂ ਵਾਲਿਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ।ਸੁਰਿੰਦਰ ਸਿੰਘ ਗਰੇਵਾਲ ਪ੍ਰਧਾਨ ਯੂਥ ਲੋਕ ਇਨਸਾਫ ਪਾਰਟੀ ਪੰਜਾਬ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ।ਸਮਾਗਮ ਦੇ ਅਖੀਰ ਵਿੱਚ ਕੁਲਜਿੰਦਰ ਸਿੰਘ ਧੀਮਾਨ ਨੇ ਬਾਬਾ ਵਿਸ਼ਕਰਮਾ ਜੀ ਦੇ ਉਪਦੇਸ਼ਾਂ `ਤੇ ਚੱਲਣ ਅਤੇ ਮਿਹਨਤ ਵਿੱਚ ਵਿਸ਼ਵਾਸ਼ ਰੱਖਣ ਦੀ ਪ੍ਰੇਰਣਾ ਦਿੱਤੀ।ਉਨ੍ਹਾਂ ਆਈਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply